ਅੰਮ੍ਰਿਤਸਰ- ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਜਿਸ 'ਚ 3 ਕਿਲੋ ਹੈਰੋਇਨ ਅਤੇ 1 ਕਿਲੋ ਆਈਸ (ਮੇਥਾਮੇਟਾਫਾਈਨ) ਜ਼ਬਤ ਕਰਕੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਗਿਆ ਹੈ।
ਇਹ ਵੀ ਪੜ੍ਹੋ- ਚੋਣਾਂ ’ਚ ਵਿਘਨ ਪਾਉਣ ਦੀ ਸਾਜ਼ਿਸ਼ ਰਚ ਰਿਹੈ ਪਾਕਿ, 15 ਦਿਨਾਂ ’ਚ ਫੜੇ 20 ਡਰੋਨ ਤੇ ਪਾਕਿਸਤਾਨੀ ਘੁਸਪੈਠੀਏ
ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਅਤੇ 3 ਕਿਲੋਗ੍ਰਾਮ ਹੈਰੋਇਨ ਅਤੇ 1 ਕਿਲੋ ਆਈਸ (ਮੇਥਾਮੇਟਾਫਾਈਨ) ਜ਼ਬਤ ਕਰਕੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ- ਗੋਲਡਨ ਗੇਟ ਤੋਂ ਪੁਲਸ ਨੇ ਰੋਕੇ ਦੋ ਨੌਜਵਾਨ, ਜਦੋਂ ਤਲਾਸ਼ੀ ਲਈ ਉੱਡੇ ਹੋਸ਼
ਉਨ੍ਹਾਂ ਲਿਖਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨੀ ਸਮੱਗਲਰ ਡੋਗਰ ਰਾਜਪੂਤ ਦੇ ਸੰਪਰਕ ਵਿੱਚ ਸਨ ਅਤੇ ਹੈਰੋਇਨ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦੇ ਸਨ। ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਪਿਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਲਿਖਿਆ ਕਿ ਪੰਜਾਬ ਪੁਲਸ ਨਸ਼ਿਆਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਸਾਡੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਚੋਣ ਡਿਊਟੀ ’ਚ ਰੁੱਝੇ ਸਾਢੇ 5 ਹਜ਼ਾਰ ਅਧਿਆਪਕ, ਸਿੱਖਿਆ ਵਿਭਾਗ ਦੀ ਦਾਖ਼ਲਾ ਮੁਹਿੰਮ ਪਈ ਮੱਠੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਸ਼ਹੂਰ ਗਾਇਕ ਮਾਸਟਰ ਸਲੀਮ ਦੇ ਜਲੰਧਰ ਸਥਿਤ ਦਫ਼ਤਰ 'ਚ ਹੋਈ ਚੋਰੀ
NEXT STORY