ਬਟਾਲਾ, (ਬੇਰੀ, ਸੈਂਡੀ)- ਪੁਲਸ ਵੱਲੋਂ ਵੱਖ-ਵੱਖ ਕੇਸਾਂ 'ਚ ਸ਼ਾਮਲ 2 ਭਗੌੜੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਥਾਣਾ ਫਤਿਹਗੜ੍ਹ ਚੂੜੀਆਂ ਦੇ ਏ. ਐੱਸ. ਆਈ. ਦਲਵਿੰਦਰ ਸਿੰਘ ਨੇ ਦੱਸਿਆ ਕਿ ਥਾਣੇ ਵਿਚ ਦਰਜ ਮੁਕੱਦਮਾ ਨੰ. 89 ਮਿਤੀ 18.9.17 ਧਾਰਾ 174-ਏ ਆਈ. ਪੀ. ਸੀ. ਤਹਿਤ ਲੋੜੀਂਦੇ ਅਤੇ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਕਥਿਤ ਦੋਸ਼ੀ ਲਾਜਪਾਲ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਡੋਗਰ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।ਇਸੇ ਤਰ੍ਹਾਂ ਥਾਣਾ ਕਿਲਾ ਲਾਲ ਸਿੰਘ ਦੇ ਏ. ਐੱਸ. ਆਈ. ਰਘੁਬੀਰ ਸਿੰਘ ਨੇ ਦੱਸਿਆ ਕਿ ਥਾਣੇ 'ਚ ਦਰਜ ਮੁਕੱਦਮਾ ਨੰ. 8 ਮਿਤੀ 22.1.15 ਥਾਣਾ 457, 380 ਆਈ. ਪੀ. ਸੀ. ਤਹਿਤ ਲੋੜੀਂਦੇ ਅਤੇ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਤੇਲੀਆਂਵਾਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਗੁਰਦੁਆਰਾ ਓਠੀਆਂ ਸਾਹਿਬ ਨੇੜਿਓਂ ਗ੍ਰਿਫਤਾਰ ਕੀਤਾ ਹੈ। ਪੁਲਸ ਅਨੁਸਾਰ ਉਕਤ ਦੋਵੇਂ ਭਗੌੜੇ ਪੁਲਸ ਦੀਆਂ ਨਜ਼ਰਾਂ ਤੋਂ ਲੁੱਕ ਕੇ ਰਹਿ ਰਹੇ ਸਨ।
ਚੋਰ ਦੁਕਾਨ ਦਾ ਸ਼ਟਰ ਤੋੜ 'ਕੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਉੱਡੇ
NEXT STORY