ਅੰਮ੍ਰਿਤਸਰ (ਅਰੁਣ, ਹਰਮੀਤ) : ਪੁਲਸ ਨਾਕਾ ਤੋੜ ਕੇ ਦੌੜੇ ਜੱਗੂ ਭਗਵਾਨਪੁਰੀਆ ਗੈਂਗ ਦੇ 2 ਮੈਂਬਰਾਂ ਨੂੰ ਦਿਹਾਤੀ ਪੁਲਸ ਵੱਲੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜੱਗੂ ਭਗਵਾਨਪੁਰੀਆ ਗੈਂਗ ਦੇ ਇਨ੍ਹਾਂ ਗੁਰਗਿਆਂ ਨੇ ਪੁਲਸ ਪਾਰਟੀ ’ਤੇ ਗੋਲੀਆਂ ਚਲਾਉਣ ਮਗਰੋਂ ਪੁਲਸ ਨੂੰ ਚਕਮਾ ਦੇਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਪਾਰਟੀ ਨੇ ਜਵਾਬੀ ਫਾਇਰਿੰਗ ਕਰਦਿਆਂ ਇਨ੍ਹਾਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕਰ ਲਈ।
ਇਹ ਵੀ ਪੜ੍ਹੋ : ਫਿਰੋਜ਼ਪੁਰ ਜੇਲ੍ਹ ਵਿਵਾਦਾਂ 'ਚ, ਹਵਾਲਾਤੀ ਦੀ ਪਿੱਠ 'ਤੇ ਗਰਮ ਸਲਾਖਾਂ ਨਾਲ ਲਿਖਿਆ 'ਗੈਂਗਸਟਰ'
ਜੰਡਿਆਲਾ ਇਲਾਕੇ 'ਚ ਗ੍ਰਿਫ਼ਤਾਰ ਕੀਤੇ ਗਏ ਇਹ ਮੁਲਜ਼ਮ ਜੋ ਬਾਈਕ ’ਤੇ ਸਵਾਰ ਹੋ ਕੇ ਆ ਰਹੇ ਸਨ, ਨੂੰ ਪੁਲਸ ਪਾਰਟੀ ਵੱਲੋਂ ਰੁਕਣ ਦਾ ਇਸ਼ਾਰਾ ਕਰਨ ’ਤੇ ਇਹ ਦੋਵੇਂ ਗੈਂਗਸਟਰ ਨਾਕਾ ਤੋੜਨ ਮਗਰੋਂ ਅੱਗੇ ਨਿਕਲ ਗਏ ਅਤੇ ਪੁਲਸ ਪਾਰਟੀ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਪਾਰਟੀ ਨੇ ਜਵਾਬੀ ਫਾਇਰਿੰਗ ਕਰਦਿਆਂ ਇਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੋਵਾਂ ਮੁਲਜ਼ਮਾਂ ਗੁਰਭੇਜ ਬਾਬਾ ਅਤੇ ਸ਼ਮਸ਼ੇਰ ਕਰਨ ਕੋਲੋਂ 2 ਕਿਲੋ ਹੈਰੋਇਨ ਤੇ ਇਕ ਪਿਸਟਲ ਵੀ ਬਰਾਮਦ ਕੀਤਾ ਗਿਆ ਹੈ।
ਸੂਤਰਾਂ ਦੀ ਮੰਨੀਏ ਤਾਂ ਪੁਲਸ ਦੀ ਗੋਲੀ ਦਾ ਸ਼ਿਕਾਰ ਇਕ ਗੈਂਗਸਟਰ ਦੱਸਿਆ ਜਾ ਰਿਹਾ ਹੈ ਪਰ ਪੁਲਸ ਦੇ ਕਿਸੇ ਵੀ ਅਧਿਕਾਰੀ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਗੈਂਗਸਟਰ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਿਤ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : 3000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
3000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
NEXT STORY