ਇੰਟਰਨੈਸ਼ਨਲ ਡੈਸਕ- ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਪੰਜਾਬ ਦੀਆਂ 2 ਕੁੜੀਆਂ ਦੇ ਲਾਪਤਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇੰਨਾ ਹੀ ਨਹੀਂ ਕੁੜੀਆਂ ਦੇ ਮਾਪਿਆਂ ਦਾ ਵੀ ਪਿਛਲੇ ਇੱਕ ਹਫ਼ਤੇ ਤੋਂ ਉਹਨਾਂ ਨਾਲ ਸੰਪਰਕ ਨਹੀਂ ਹੋ ਪਾ ਰਿਹਾ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਨੇ ਟਵੀਟ ਕਰ ਲਿਖਿਆ ਹੈ ਕਿ ਭਾਰਤ ਸਰਕਾਰ ਆਬੂ ਧਾਬੀ ਨੂੰ ਇਸ ਬਾਰੇ ਸੁਚੇਤ ਕਰੇ ਅਤੇ ਉਹ ਜਲਦੀ ਤੋਂ ਜਲਦੀ ਇਨ੍ਹਾਂ ਕੁੜੀਆਂ ਦੀ ਜਾਣਕਾਰੀ ਸਾਂਝੀ ਕਰਨ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀਆਂ ਦੋਵੇਂ ਕੁੜੀਆਂ ਦੀ ਪਛਾਣ ਮਨਪ੍ਰੀਤ ਕੌਰ (25) ਅਤੇ ਹਰਪ੍ਰੀਤ ਕੌਰ (21) ਵਜੋਂ ਹੋਈ ਹੈ। ਇਹ ਦੋਵੇਂ ਕੁੜੀਆਂਂ 2 ਮਈ 2023 ਨੂੰ ਕੰਮ ਲਈ ਯੂਏਈ ਦੇ ਸ਼ਾਰਜਾਹ ਗਈਆਂ ਸਨ। ਕਰੀਬ ਡੇਢ ਮਹੀਨੇ ਤੋਂ ਦੋਵੇਂ ਕੁੜੀਆਂ ਆਪਣੇ ਪਰਿਵਾਰਾਂ ਨਾਲ ਗੱਲਬਾਤ ਕਰ ਰਹੀਆਂ ਸਨ ਪਰ ਪਿਛਲੇ ਇੱਕ ਹਫ਼ਤੇ ਤੋਂ ਉਨ੍ਹਾਂ ਦਾ ਫੋਨ 'ਤੇ ਕੋਈ ਸੰਪਰਕ ਨਹੀਂ ਹੋ ਰਿਹਾ, ਜਿਸ ਕਾਰਨ ਪਰਿਵਾਰ ਚਿੰਤਾ 'ਚ ਹਨ।
ਟੂਰਿਸਟ ਵੀਜ਼ਾ 'ਤੇ ਗਈਆਂ ਸਨ ਯੂਏਈ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਕੁੜੀਆਂ 2 ਮਈ ਨੂੰ ਯੂਏਈ ਪਹੁੰਚੀਆਂ ਸਨ। ਦੋਵਾਂ ਕੋਲ ਟੂਰਿਸਟ ਵੀਜ਼ਾ ਸੀ, ਜੋ ਸਿਰਫ਼ ਇੱਕ ਮਹੀਨੇ ਲਈ ਵੈਧ ਸੀ। ਇਨ੍ਹਾਂ ਕੁੜੀਆਂ ਨੂੰ 2 ਜੂਨ ਤੱਕ ਵਾਪਸ ਆਉਣਾ ਚਾਹੀਦਾ ਸੀ। ਪਰਿਵਾਰ ਨੂੰ ਖਦਸ਼ਾ ਹੈ ਕਿ ਇਹ ਦੋਵੇਂ ਕੁੜੀਆਂ ਕਿਤੇ ਗ਼ਲਤ ਹੱਥਾਂ 'ਚ ਨਾ ਪੈ ਗਈਆਂ ਹੋਣ।ਰਿਪੋਰਟ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਦੁਬਈ ਵਿੱਚ ਲਾਪਤਾ ਹੋਣ ਜਾਂ ਅਗਵਾ ਹੋਣ ਵਾਲੀਆਂ ਇਹ ਪਹਿਲੀਆਂ ਕੁੜੀਆਂ ਨਹੀਂ ਹਨ। ਪੰਜਾਬ ਦੇ ਗ਼ਲਤ ਏਜੰਟਾਂ ਦੀ ਆੜ ਵਿੱਚ ਕਈ ਮੁਟਿਆਰਾਂ ਅਤੇ ਨੌਜਵਾਨ ਦੁਬਈ ਪਹੁੰਚ ਜਾਂਦੇ ਹਨ, ਜਿੱਥੇ ਉਨ੍ਹਾਂ ਦਾ ਸ਼ੋਸ਼ਣ ਹੁੰਦਾ ਹੈ। ਹਾਲ ਹੀ ਵਿੱਚ ਕੁਲਦੀਪ ਧਾਰੀਵਾਲ ਨੇ ਦੁਬਈ ਤੋਂ ਇੱਕ ਕੁੜੀ ਨੂੰ ਛੁਡਵਾਇਆ ਅਤੇ ਪਰਿਵਾਰ ਨਾਲ ਮਿਲਾਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ SGPC ਨੇ ਯੂਟਿਊਬ ਚੈਨਲ ਕੀਤਾ ਲਾਂਚ
NEXT STORY