ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲਾਂ, ਕਾਲਜਾਂ ਤੇ ਸਰਕਾਰੀ ਦਫ਼ਤਰਾਂ ਵਿਚ ਛੁੱਟੀ ਰਹੇਗੀ। ਉਸ ਤੋਂ ਅਗਲੇ ਦਿਨ ਯਾਨੀ 20 ਅਕਤੂਬਰ ਨੂੰ ਐਤਵਾਰ ਹੋਣ ਕਾਰਨ ਸੂਬੇ ਭਰ ਵਿਚ ਸਕੂਲ, ਕਾਲਜ, ਦਫ਼ਤਰ ਤੇ ਬੈਂਕ ਬੰਦ ਰਹਿਣਗੇ।
ਇਹ ਖ਼ਬਰ ਵੀ ਪੜ੍ਹੋ - ਮਾਂ ਨੇ ਵੱਡੇ ਸੁਫ਼ਨੇ ਵੇਖ ਵਿਦੇਸ਼ ਭੇਜੀ ਸੀ ਧੀ, ਹੁਣ ਇੰਟਰਨੈੱਟ ਰਾਹੀਂ ਮਿਲੀ ਵੀਡੀਓ ਵੇਖ ਪੈਰਾਂ ਹੇਠੋਂ ਖਿਸਕੀ ਜ਼ਮੀਨ
ਇਸ ਸਬੰਧੀ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਗੁਰਪੁਰਬ ਮਨਾਉਣ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਟੀਮਾਂ ਨੇ ਦੁਕਾਨਦਾਰਾਂ ਨੂੰ ਪਾਈਆਂ ਭਾਜੜਾਂ
NEXT STORY