ਟਾਂਡਾ ਉੜਮੁੜ(ਪਰਮਜੀਤ ਮੋਮੀ)- ਬਿਆਸ ਦਰਿਆ 'ਚ ਪਾਣੀ ਓਵਰਫਲੋਅ ਹੋਣ ਕਾਰਨ ਪਿੰਡ ਅਬਦੁੱਲਾਪੁਰ ਅਤੇ ਹੋਰ ਪਿੰਡ ਹੜ੍ਹ ਦੇ ਪਾਣੀ 'ਚ ਘਿਰ ਗਏ ਹਨ। ਇਸ ਦੌਰਾਨ ਹੀ ਜਿੱਥੇ ਕੁਝ ਦਿਨ ਪਹਿਲਾਂ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਗਿਆ ਸੀ ਉੱਥੇ ਹੀ ਅੱਜ ਜ਼ਿਆਦਾ ਪਾਣੀ ਦਾ ਵਹਾਅ ਦੇਖਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ 2 ਸਵਰੂਪ ਪਿੰਡ ਅਬਦੁੱਲਾਪੁਰ ਦੇ ਗੁਰਦੁਆਰਾ ਸਾਹਿਬ ਤੋਂ ਪੂਰਨ ਗੁਰੂ ਮਰਿਆਦਾ ਅਨੁਸਾਰ ਪਿੰਡ ਮਿਆਣੀ ਵਿੱਚ ਲਿਆਂਦੇ ਗਏ।
ਇਹ ਵੀ ਪੜ੍ਹੋ- ਪੰਜਾਬ Weather Update, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
ਇਸ ਮੌਕੇ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਵਿਸ਼ੇਸ਼ ਤੌਰ 'ਤੇ ਸੇਵਾ ਨਿਭਾਉਂਦੇ ਹੋਏ ਪਿੰਡ ਵਾਸੀਆਂ ਦਾ ਸਹਿਯੋਗ ਕੀਤਾ । ਇਸੇ ਦੌਰਾਨ ਹੀ ਸੰਗਤ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਸੀ ਤੇ ਸਭਨਾਂ ਦੇ ਭਲੇ ਦੀ ਕਾਮਨਾ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ- ਗਿਆਨੀ ਹਰਪ੍ਰੀਤ ਸਿੰਘ ਦੇ ਪ੍ਰਧਾਨ ਬਣਨ 'ਤੇ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ
ਜ਼ਿਕਰਯੋਗ ਹੈ ਕਿ ਲਗਾਤਾਰ ਬਾਰਿਸ਼ ਦੇ ਹੋਣ ਕਾਰਨ ਅਤੇ ਪੌਂਗ ਡੈਮ ਤੋਂ ਪਾਣੀ ਛੱਡਣ ਕਾਰਨ ਬਿਆਸ ਦਰਿਆ ਓਵਰਫਲੋਅ ਹੋਣ ਕਾਰਨ ਪਾਣੀ ਨੇੜਲੇ ਪਿੰਡਾਂ ਵਿੱਚ ਵੜ ਚੁੱਕਾ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਘਰ ਅਤੇ ਸਮਾਨ ਛੱਡ ਕੇ ਸੁਰੱਖਿਤ ਸਥਾਨਾਂ 'ਤੇ ਜਾਣ ਲਈ ਮਜ਼ਬੂਰ ਹੋਣਾ ਪਿਆ ਹੈ। ਦੂਸਰੇ ਪਾਸੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਕਿਸੇ ਤਰ੍ਹਾਂ ਘਬਰਾਉਣ ਜਾਂ ਦਹਿਸ਼ਤ ਵਿੱਚ ਆਉਣ ਦੀ ਲੋੜ ਨਹੀਂ ਹੈ ਸਿਰਫ ਸੁਚੇਤ ਲਹਿਣ ਦੀ ਲੋੜ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਖਾ ਰਹੇ 5 ਦੋਸਤਾਂ ’ਤੇ ਅੰਨ੍ਹੇਵਾਹ ਫਾਇਰਿੰਗ, ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਛੀਵਾੜਾ ਇਲਾਕੇ ਵਿਚ ਹੋਇਆ ਅਨੋਖਾ ਅੰਤਿਮ ਸਸਕਾਰ, ਹੈਰਾਨ ਕਰਨ ਵਾਲਾ ਹੈ ਮਾਮਲਾ
NEXT STORY