ਤਰਨਤਾਰਨ, (ਰਾਜੂ)- ਥਾਣਾ ਸਦਰ ਪੱਟੀ ਤੇ ਵਲਟੋਹਾ ਦੀ ਪੁਲਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਕਰ ਰਹੇ ਸਨ ਕਿ ਭੱਗੂਪੁਰ ਸੰਗਵਾਂ ਤੋਂ ਗੁਰਨਾਮ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਕੈਰੋਂ ਨੂੰ ਸ਼ੱਕ ਦੀ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਐੱਸ. ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੌਰਾਨ ਪੁਲ ਸੂਆ ਵਲਟੋਹਾ ਤੋਂ ਮੁਲਜ਼ਮ ਨਛੱਤਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਭੂਲਾਵਾਲ ਰੋਡ ਜੋਤੀ ਰਾਮ ਬਸਤੀ ਜ਼ਿਲਾ ਫਰੀਦਕੋਟ ਹਾਲ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ 208 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ੀਲੇ ਪਦਾਰਥਾਂ ਸਣੇ 5 ਕਾਬੂ
NEXT STORY