ਫ਼ਰੀਦਕੋਟ, (ਰਾਜਨ)- ਥਾਣਾ ਸਿਟੀ ਅਤੇ ਥਾਣਾ ਸਦਰ ਦੀਆਂ ਦੋ ਵੱਖ-ਵੱਖ ਪੁਲਸ ਪਾਰਟੀਆਂ ਨੇ ਨਾਜਾਇਜ਼ ਸ਼ਰਾਬ ਸਣੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਰਿੰਦਰ ਸਿੰਘ ਸੀ. ਆਈ. ਏ. ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਵਿਅਕਤੀ ਹਰਿਆਣੇ 'ਚੋਂ ਸਸਤੇ ਰੇਟ 'ਤੇ ਸ਼ਰਾਬ ਲਿਆ ਕੇ ਪੰਜਾਬ ਵਿਚ ਮਹਿੰਗੇ ਭਾਅ ਵੇਚਣ ਧੰਦਾ ਕਰਦਾ ਹੈ। ਇਸ ਸੂਚਨਾ 'ਤੇ ਪੁਲਸ ਨੇ ਨਾਕਾਬੰਦੀ ਕਰ ਕੇ ਇਕ ਸਿਲਵਰ ਰੰਗ ਦੀ ਕਾਰ ਨੂੰ ਰੋਕਿਆ, ਜਿਸ ਨੂੰ ਚਮਕੌਰ ਸਿੰਘ ਵਾਸੀ ਪਿੰਡ ਦੁਆਰੇਆਣਾ ਚਲਾ ਰਿਹਾ ਸੀ। ਇਸ ਦੌਰਾਨ ਕਾਰ ਦੀ ਤਲਾਸ਼ੀ ਲਈ ਉਸ 'ਚੋਂ 11 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਉਕਤ ਸ਼ਰਾਬ ਫਰੀਦਕੋਟ ਵੇਚਣ ਲਈ ਜਾ ਰਿਹਾ ਸੀ। ਇਸੇ ਤਰ੍ਹਾਂ ਹੌਲਦਾਰ ਵੀਰਮ ਸਿੰਘ ਥਾਣਾ ਸਦਰ ਫਰੀਦਕੋਟ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਕਿ ਇਸ ਦੌਰਾਨ ਪਿੰਡ ਗੋਲੇਵਾਲਾ ਤੋਂ ਹੱਸਣਭੱਟੀ ਨੂੰ ਜਾਂਦਿਆਂ ਇਕ ਵਿਅਕਤੀ ਪਲਾਸਟਿਕ ਦੀ ਕੇਨੀ ਚੁੱਕੀ ਆਉਂਦਾ ਦਿਖਾਈ ਦਿੱਤਾ। ਇਸ ਸਮੇਂ ਜਦੋਂ ਮੁਲਾਜ਼ਮਾਂ ਨੇ ਉਸ ਦੀ ਤਲਾਸ਼ੀ ਲਈ ਤਾਂ ਉਕਤ ਕੇਨੀ 'ਚੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਗੇਲਾ ਸਿੰਘ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ।
ਵਿੱਕੀ ਗੌਂਡਰ ਦੀ ਲੁੱਟ-ਖੋਹ ਦਾ ਪੈਸਾ ਵਿਦੇਸ਼ਾਂ 'ਚ ਇਨਵੈਸਟ ਕਰਦਾ ਸੀ ਸੰਧੂ
NEXT STORY