ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)– ਪੁਲਸ ਨੇ ਵੱਖ-ਵੱਖ ਕੇਸਾਂ 'ਚ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਦਿੜ੍ਹਬਾ ਦੇ ਹੌਲਦਾਰ ਨਾਜਰ ਸਿੰਘ ਨੇ ਸਮੇਤ ਪੁਲਸ ਪਾਰਟੀ ਬਾਹੱਦ ਰੌਗਲਾ ਤੋਂ ਦੋਸ਼ੀ ਜਸਵੰਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਸਾਰੋਂ ਥਾਣਾ ਸਦਰ ਸੰਗਰੂਰ ਨੂੰ ਕਾਬੂ ਕਰ ਕੇ ਉਸ ਕੋਲੋਂ 36 ਬੋਤਲਾਂ ਠੇਕਾ ਸ਼ਰਾਬ ਦੇਸ਼ੀ ਬਰਾਮਦ ਕੀਤੀਆਂ।
ਇਸੇ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਡਰੇਨ ਦੀ ਪਟੜੀ ਪਿੰਡ ਮੌੜਾਂ ਤੋਂ ਖਡਿਆਲ ਨੂੰ ਜਾ ਰਹੇ ਸੀ। ਜਦੋਂ ਪੁਲਸ ਪਾਰਟੀ ਬਾਹੱਦ ਪਿੰਡ ਮੌੜਾਂ ਪਹੁੰਚੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਮੋਟਰਸਾਈਕਲ 'ਤੇ ਆਉਂਦਾ ਦਿਖਾਈ ਦਿੱਤਾ। ਜਿਸ ਦੀ ਟੈਂਕੀ 'ਤੇ ਇਕ ਪਲਾਸਟਿਕ ਦਾ ਥੈਲਾ ਰੱਖਿਆ ਹੋਇਆ ਸੀ ਜੋ ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ। ਪੁਲਸ ਪਾਰਟੀ ਨੇ ਉਸ ਨੂੰ ਕਾਬੂ ਕਰ ਕੇ ਉਸ ਕੋਲੋਂ 10 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰ ਕੇ ਦੋਸ਼ੀ ਬਲਕਾਰ ਖਾਨ ਪੁੱਤਰ ਲੀਲਾ ਖਾਨ ਵਾਸੀ ਮੌੜਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ।
ਟਰੱਕਾਂ 'ਚੋਂ ਅਨਾਜ ਚੋਰੀ ਕਰਨ ਵਾਲਾ ਇਕ ਕਾਬੂ
NEXT STORY