ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ 2 ਆਈ. ਏ. ਐਸ. ਅਧਿਕਾਰੀਆਂ ਅਤੇ 1 ਪੀ. ਸੀ. ਐਸ. ਅਧਿਕਾਰੀ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ/ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਈ. ਏ. ਐਸ. ਅਧਿਕਾਰੀ ਚੰਦਰ ਗੈਂਦ ਨੂੰ ਕਮਿਸ਼ਨਰ, ਪਟਿਆਲਾ ਡਿਵੀਜ਼ਨ, ਪਟਿਆਲਾ ਤਾਇਨਾਤ ਕੀਤਾ ਗਿਆ ਹੈ ਅਤੇ ਡਿਪਟੀ ਕਮਿਸ਼ਨਰ ਜਲੰਧਰ ਘਣਸ਼ਿਆਮ ਥੋਰੀ ਨੂੰ ਮੁੱਖ ਕਾਰਜਕਾਰੀ ਅਧਿਕਾਰੀ, ਜੰਗ-ਏ-ਆਜ਼ਾਦੀ ਯਾਦਗਾਰ ਫ਼ਾਊਂਡੇਸ਼ਨ, ਜਲੰਧਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪੀ. ਸੀ. ਐਸ. ਅਧਿਕਾਰੀ ਸਕੱਤਰ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਅਮਨਦੀਪ ਬਾਂਸਲ ਨੂੰ ਵਧੀਕ ਸਕੱਤਰ, ਮੈਡੀਕਲ ਸਿੱਖਿਆ ਤੇ ਖੋਜ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਸਰਕਾਰੀ ਸਕੂਲਾਂ ਵਿਚ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫਤਾਰ, 18 ਵਾਰਦਾਤਾਂ ਮੰਨੀਆਂ
NEXT STORY