ਸੁਲਤਾਨਪੁਰ ਲੋਧੀ (ਧੀਰ)- ਕਪੂਰਥਲਾ ਜ਼ਿਲ੍ਹੇ ’ਚ ਆਵਾਰਾ ਕੁੱਤਿਆਂ ਦਾ ਆਤੰਕ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਹਰ ਰੋਜ਼ ਆਵਾਰਾ ਕੁੱਤੇ ਨੋਚ-ਨੋਚ ਕੇ ਛੋਟੇ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਇਸ ਤੋਂ ਪਹਿਲਾਂ ਵੀ ਕੁਝ ਲੋਕ ਇਨ੍ਹਾਂ ਕੁੱਤਿਆਂ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਉਨ੍ਹਾਂ ਦੀ ਮੌਤ ਵੀ ਹੋ ਚੁੱਕੀ ਹੈ। ਤਾਜ਼ਾ ਮਾਮਲਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਊਗਰੂਪੁਰ ਅਤੇ ਹੈਦਰਾਬਾਦ ਬੇਟ ਦਾ ਹੈ, ਜਿੱਥੇ ਆਵਾਰਾ ਕੁੱਤਿਆਂ ਨੇ ਇਕ ਕੁੜੀ ਅਤੇ ਇਕ ਮੁੰਡੇ ਨੂੰ ਬੁਰੀ ਤਰ੍ਹਾਂ ਵੱਢ ਕੇ ਜ਼ਖ਼ਮੀ ਕਰ ਦਿੱਤਾ ਹੈ, ਜਿਨ੍ਹਾਂ ’ਚੋਂ ਬੱਚੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜੋਕਿ ਇਕ ਪ੍ਰਵਾਸੀ ਮਜ਼ਦੂਰ ਦੀ ਬੇਟੀ ਦੱਸੀ ਜਾਂਦੀ ਹੈ, ਜਿਸ ਨੂੰ ਬੁਰੀ ਤਰ੍ਹਾਂ ਨਾਲ ਆਵਾਰਾ ਕੁੱਤਿਆਂ ਵੱਲੋਂ ਵੱਢਿਆ ਗਿਆ ਹੈ। ਦੋਵੇਂ ਬੱਚਿਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਹਾਦਸੇ ਨੇ ਉਜਾੜੀਆਂ ਖ਼ੁਸ਼ੀਆਂ, ਵਿਆਹ ਸਮਾਗਮ ਤੋਂ ਪਰਤ ਰਹੇ ਮਾਪਿਆਂ ਦੇ ਜਵਾਨ ਪੁੱਤ ਦੀ ਹੋਈ ਮੌਤ
ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਪੁਨੀਤ ਕੌਰ ਨੇ ਦੱਸਿਆ ਕਿ ਮੀਰਾ (6) ਪੁੱਤਰੀ ਵਿਨੋਦ ਹਾਲ ਵਾਸੀ ਊਗਰੂਪੁਰ ਅਤੇ ਕਾਰਤਿਕ (3) ਪੁੱਤਰ ਮਨੀ ਕੁਮਾਰ ਵਾਸੀ ਹੈਦਰਾਬਾਦ ਬੇਟ ਸਾਡੇ ਕੋਲ ਆਵਾਰਾ ਕੁੱਤਿਆ ਕੱਟਣ ਕਾਰਨ ਇਲਾਜ ਕਰਾਉਣ ਲਈ ਆਏ ਸਨ, ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚੋਂ ਮੀਰਾ ਦੀ ਹਾਲਤ ਕਾਫ਼ੀ ਗੰਭੀਰ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਬੱਚੇ ਖੇਡ ਰਹੇ ਸਨ। ਉਸ ਸਮੇਂ ਆਵਾਰਾ ਕੁੱਤਿਆਂ ਨੇ ਬੱਚਿਆਂ ਨੂੰ ਆਪਣਾ ਨਿਸ਼ਾਨਾ ਬਣਾਇਆ। ਆਵਾਰਾ ਕੁੱਤਿਆਂ ਨੇ ਇਕ ਬੱਚੇ ਦਾ ਚਿਹਰਾ ਪੂਰੀ ਤਰ੍ਹਾਂ ਨੋਚ ਲਿਆ ਹੈ।
ਆਦਮਖੋਰ ਬਣੇ ਕੁੱਤਿਆਂ ਨੂੰ ਕਾਬੂ ਕਰੇ ਪ੍ਰਸ਼ਾਸਨ : ਸਰਪੰਚ
ਪਹਿਲਾਂ ਵੀ ਇਕ ਔਰਤ ਤੇ ਬੱਚੇ ਦੀ ਹੋ ਚੁੱਕੀ ਹੈ ਮੌਤ
ਸਰਪੰਚ ਸੁਖਚੈਨ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਆਵਾਰਾ ਕੁੱਤਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ। ਕੁੱਤੇ ਹੁਣ ਆਦਮਖੋਰ ਬਣ ਗਏ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਕਾਬੂ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਾਡੇ ਇਲਾਕੇ ਵਿਚ ਆਵਾਰਾ ਕੁੱਤਿਆਂ ਨੇ ਇਕ ਔਰਤ ਅਤੇ ਬੱਚੇ ਨੂੰ ਵੱਢ ਲਿਆ ਸੀ, ਜਿਨ੍ਹਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਕੁੱਤਿਆਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਲੋਕ ਘਰੋਂ ਨਿਕਲਣ ਤੋਂ ਵੀ ਡਰਦੇ ਹਨ।
ਇਹ ਵੀ ਪੜ੍ਹੋ: ਅਹਿਮ ਖ਼ਬਰ: ਬੰਦ ਹੋ ਸਕਦੀ ਹੈ ਵੇਰਕਾ ਦੁੱਧ ਦੀ ਸਪਲਾਈ, ਜਾਣੋ ਕੀ ਹੈ ਕਾਰਨ
ਜੇ ਤੁਸੀਂ ਵੀ ਬਣਵਾਉਣ ਜਾ ਰਹੇ ਸਿਹਤ ਬੀਮਾ ਕਾਰਡ ਤਾਂ ਜ਼ਰਾ ਸਾਵਧਾਨ, ਪੂਰੀ ਖ਼ਬਰ ਪੜ੍ਹ ਉੱਡਣਗੇ ਹੋਸ਼
NEXT STORY