ਫਗਵਾੜਾ (ਜਲੋਟਾ)- ਫਗਵਾੜਾ ਦੇ ਸ਼ਾਮ ਨਗਰ ਮੁਹੱਲੇ ’ਚ ਉਸ ਸਮੇਂ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਘਰ ’ਚ ਅਚਾਨਕ ਹੋਏ ਜ਼ਬਰਦਸਤ ਧਮਾਕੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਧਮਾਕੇ ਵਿਚ ਦੋ ਮਾਸੂਮ ਬੱਚੇ, ਜਿਨ੍ਹਾਂ ਦੀ ਪਛਾਣ ਅਸ਼ੀਸ਼ ਪੁੱਤਰ ਰੁਪਾਲ (11) ਤੇ ਅਮਰ ਪੁੱਤਰ ਜਤਿੰਦਰ (12) ਵਾਸੀ ਸ਼ਾਮ ਨਗਰ ਫਗਵਾੜਾ ਵਜੋਂ ਹੋਈ, ਬੁਰੀ ਤਰ੍ਹਾਂ ਝੁਲਸ ਗਏ।
ਦੋਵਾਂ ਬੱਚਿਆਂ ਨੂੰ ਜ਼ਖ਼ਮੀ ਹਾਲਾਤ 'ਚ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ। ਉੱਥੋਂ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਡਾਕਟਰਾਂ ਨੇ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਹੈ। ਖ਼ਬਰ ਲਿਖੇ ਜਾਣ ਤੱਕ ਉਨ੍ਹਾਂ ਨੂੰ ਅਗਲੇ ਇਲਾਜ ਲਈ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਬੱਚਿਆਂ ਨਾਲ ਦੁਸਹਿਰਾ ਦੇਖਣ ਜਾ ਰਹੇ ਈ-ਰਿਕਸ਼ਾ ਚਾਲਕ ਨੂੰ ਟਰੱਕ ਡਰਾਈਵਰ ਸਮਝ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
ਮਾਮਲੇ ਦੀ ਜਾਂਚ ਕਰ ਰਹੇ ਐੱਸ.ਐੱਚ.ਓ. ਅਮਨਦੀਪ ਕੁਮਾਰ ਨੇ ਦੱਸਿਆ ਕਿ ਧਮਾਕਾ ਘਰ ਵਿਚ ਉਸ ਸਮੇਂ ਹੋਇਆ ਜਦੋਂ ਦੋਵੇਂ ਬੱਚੇ ਘਰ ਦੀ ਛੱਤ ’ਤੇ ਇਕ ਕੂੰਡੀ ਵਿਚ ਪੋਟਾਸ਼ ਰੱਖ ਕੇ ਪੀਸ ਰਹੇ ਸਨ। ਐੱਸ.ਐੱਚ.ਓ. ਨਾਹਰ ਨੇ ਦੱਸਿਆ ਕਿ ਪੁਲਸ ਨੇ ਮੌਕੇ ਤੋਂ ਪੋਟਾਸ਼ ਦੇ ਅੰਸ਼, ਕੂੰਡੀ (ਜਿਸ ’ਚ ਇਸ ਨੂੰ ਰੱਖ ਕੇ ਪੀਸਿਆ ਜਾ ਰਿਹਾ ਸੀ) ਆਦਿ ਸਮੇਤ ਲੋਹੇ ਦੀਆਂ ਕੁੱਝ ਪਾਈਪਾਂ ਬਰਾਮਦ ਕੀਤੀਆਂ ਹਨ।
ਐੱਸ.ਐੱਚ.ਓ. ਨਾਹਰ ਨੇ ਦੱਸਿਆ ਕਿ ਅਜਿਹਾ ਜਾਪਦਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ, ਉਦੋਂ ਇਹ ਬੱਚੇ ਲੋਹੇ ਦੀ ਪਾਈਪ ਵਿਚ ਪੋਟਾਸ਼ ਪਾ ਕੇ ਇਸ ਨੂੰ ਦੇਸੀ ਪਟਾਕੇ ਵਜੋਂ ਤਿਆਰ ਕਰ ਰਹੇ ਸਨ ਤੇ ਇਸ ਦੌਰਾਨ ਹੋਏ ਜ਼ੋਰਦਾਰ ਧਮਾਕੇ ਵਿਚ ਦੋਵੇਂ ਬੱਚੇ ਬੁਰੀ ਤਰ੍ਹਾਂ ਝੁਲਸ ਗਏ। ਖ਼ਬਰ ਲਿਖੇ ਜਾਣ ਤੱਕ ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਸੀ। ਸੂਤਰਾਂ ਮੁਤਾਬਕ ਹਾਲੇ ਪੁਲਸ ਨੇ ਇਸ ਮਾਮਲੇ ਸਬੰਧੀ ਕਿਸੇ ਵੀ ਤਰ੍ਹਾਂ ਦਾ ਕੋਈ ਪੁਲਸ ਕੇਸ ਦਰਜ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ- ਦੁਸਹਿਰੇ ਵਾਲੇ ਦਿਨ ਹੋ ਗਿਆ ਅਨੋਖਾ 'ਕਾਂਡ', ਅੱਗ ਲੱਗਣ ਤੋਂ ਪਹਿਲਾਂ ਹੀ ਮੂਧੇ ਮੂੰਹ ਡਿੱਗਿਆ 'ਰਾਵਣ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਔਰਤ Amazon ਰਾਹੀਂ ਕਰਦੀ ਸੀ ਅਜਿਹਾ ਕੰਮ, ਕਿ ਸੁਣ ਕੇ ਨਹੀਂ ਹੋਵੇਗਾ ਯਕੀਨ
NEXT STORY