ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)— ਇਕ ਵਿਅਕਤੀ ਵੱਲੋਂ 2 ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ 2 ਲੱਖ 35 ਹਜ਼ਾਰ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਐੱਸ.ਐੱਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਅਮਰਗੜ੍ਹ ਦੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੂੰ ਰਜਿੰਦਰ ਸਿੰਘ ਪੁੱਤਰ ਸ਼ਿਆਮ ਸਿੰਘ ਵਾਸੀ ਭਾਈ ਵੀਰ ਸਿੰਘ ਮੁਹੱਲਾ ਵਾਰਡ ਨੰਬਰ 4 ਅਹਿਮਦਗੜ੍ਹ ਨੇ ਦਰਖਾਸਤ ਦਿੱਤੀ ਹੈ ਕਿ ਗੁਰਮੁੱਖ ਸਿੰਘ ਵਾਸੀ ਝੱਲ ਨੇ ਉਸਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਝਾਂਸੇ 'ਚ ਲੈ ਕੇ 85 ਹਜ਼ਾਰ ਰੁਪਏ ਦੀ ਠੱਗੀ ਮਾਰ ਲਈ। ਉਕਤ ਵਿਅਕਤੀ ਨੇ ਨਾ ਤਾਂ ਉਸਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਮੁਲਜ਼ਮ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਗੁਰਦਿਆਲ ਸਿੰਘ ਪੁੱਤਰ ਕਰਤਾਰ ਚੰਦ ਵਾਸੀ ਰਣਜੀਤ ਨਗਰ ਖਰੜ ਨੇ ਪੁਲਸ ਨੂੰ ਦਰਖਾਸਤ ਦਿੱਤੀ ਹੈ ਕਿ ਗੁਰਮੁੱਖ ਸਿੰਘ ਵਾਸੀ ਝੱਲ ਨੇ ਉਸਦੇ ਲੜਕੇ ਸਰਬਜੀਤ ਸਿੰਘ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਝਾਂਸੇ 'ਚ ਲੈ ਕੇ ਡੇਢ ਲੱਖ ਦੀ ਠੱਗੀ ਮਾਰ ਲਈ। ਉਸਨੇ ਨਾ ਤਾਂ ਉਸਦੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਿਸ ਕੀਤੇ। ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ।
ਲੁੱਟ-ਖੋਹ ਦੇ ਦੋਸ਼ 'ਚ 3 ਵਿਅਕਤੀਆਂ ਨੂੰ 10-10 ਸਾਲ ਦੀ ਕੈਦ
ਧੂਰੀ, 10 ਅਗਸਤ (ਸ਼ਰਮਾ)—ਵਧੀਕ ਸੈਸ਼ਨ ਕੋਰਟ ਸੰਗਰੂਰ ਗੌਰਵ ਕਾਲੀਆ ਦੀ ਅਦਾਲਤ ਨੇ ਲੁੱਟ-ਖੋਹ ਦੀ ਘਟਨਾ ਨੂੰ ਵੱਡਾ ਅਪਰਾਧ ਮੰਨਦਿਆਂ ਇਕ ਕੇਸ ਵਿਚ 3 ਵਿਅਕਤੀਆਂ ਨੂੰ 10-10 ਸਾਲ ਦੀ ਕੈਦ ਅਤੇ 10-10 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ।
ਪੁਲਸ ਅਨੁਸਾਰ ਪਿੰਡ ਘਨੌਰੀ ਕਲਾਂ ਦਾ ਵਸਨੀਕ ਅਵਤਾਰ ਸਿੰਘ ਧੂਰੀ ਤੋਂ ਸਾਈਕਲ 'ਤੇ ਸਵਾਰ ਹੋ ਕੇ ਪਿੰਡ ਘਨੌਰੀ ਕਲਾਂ ਜਾ ਰਿਹਾ ਸੀ ਤੇ ਜਦੋਂ ਉਹ ਪਿੰਡ ਦੇ ਨਜ਼ਦੀਕ ਪੁੱਜਿਆ ਤਾਂ ਰਛਪਾਲ ਸਿੰਘ ਵਾਸੀ ਘਨੌਰ ਖੁਰਦ, ਅਮਰਜੀਤ ਸਿੰਘ ਉਰਫ ਕਾਲਾ ਅਤੇ ਸਵਰਨਜੀਤ ਸਿੰਘ ਉਰਫ ਮੰਤਰੀ ਵਾਸੀ ਬਮਾਲ ਨੇ ਉਸ ਨੂੰ ਘੇਰ ਲਿਆ। ਤਿੰਨਾਂ ਵਿਅਕਤੀਆਂ ਨੇ ਅਵਤਾਰ ਸਿੰਘ ਦੀ ਜੇਬ 'ਚੋਂ ਉਸ ਦਾ ਮੋਬਾਇਲ ਫੋਨ ਅਤੇ 130 ਰੁਪਏ ਕੱਢ ਲਏ। ਜਦੋਂ ਅਵਤਾਰ ਸਿੰਘ ਨੇ ਇਸ ਦਾ ਵਿਰੋਧ ਕਰਦਿਆਂ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ ਤਾਂ ਇਨ੍ਹਾਂ ਵਿਅਕਤੀਆਂ ਨੇ ਕੁਹਾੜੀ ਨਾਲ ਉਸ ਉਪਰ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਥਾਣਾ ਸਦਰ ਪੁਲਸ ਨੇ 30 ਸਤੰਬਰ 2016 ਨੂੰ ਅਵਤਾਰ ਸਿੰਘ ਦੇ ਬਿਆਨਾਂ 'ਤੇ ਤਿੰਨਾਂ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਸੀ।
ਡੇਰਾ ਮੁਖੀ ਦੀਆਂ ਪੇਸ਼ੀਆਂ ਤੋਂ ਖਫਾ ਪ੍ਰੇਮੀਆਂ ਵੱਲੋਂ ਰੋਸ ਪ੍ਰਦਰਸ਼ਨ
NEXT STORY