ਗੁਰਦਾਸਪੁਰ (ਵਿਨੋਦ)- ਦੀਨਾਨਗਰ ਪੁਲਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਦੋ ਦੋਸ਼ੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਪਰ ਇਕ ਦੋਸ਼ੀ ਭੱਜਣ ਵਿਚ ਸਫਲ ਹੋ ਗਿਆ।
ਦੀਨਾਨਗਰ ਥਾਣਾ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਦੀਨਾਨਗਰ ਪੁਲਸ ਸਟੇਸਸ਼ ’ਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਵੈਸ਼ਣੋ ਦਾਸ ਨੇ ਪੁਲਸ ਪਾਰਟੀ ਦੇ ਨਾਲ ਮਗਰਾਲਾ ਬਾਈਪਾਸ ’ਤੇ ਨਾਕਾ ਲਗਾਇਆ ਹੋਇਆ ਸੀ ਕਿ ਕਿਸੇ ਮੁਖਬਰ ਨੇ ਪੁਲਸ ਪਾਰਟੀ ਨੂੰ ਸੂਚਿਤ ਕੀਤਾ ਕਿ ਇਲਾਕੇ ’ਚ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਪ੍ਰਿੰਸ ਪੁੱਤਰ ਅਸ਼ੋਕ ਮਸੀਹ, ਚੇਤਨ ਪੁੱਤਰ ਜਤਿੰਦਰ ਨਿਵਾਸੀ ਦੀਨਾਨਗਰ ਅਤੇ ਅਸਨਮ ਪੁੱਤਰ ਬਲਕਾਰ ਨਿਵਾਸੀ ਪਿੰਡ ਤਾਜਪੁਰ ਲੁਧਿਆਣਾ ਚੋਰੀ ਦੇ ਮੋਟਰਸਾਈਕਲ ਅਤੇ ਮਗਰਾਲਾ ਸਾਈਡ ਤੋਂ ਆ ਰਹੇ ਹਨ। ਪੁਲਸ ਪਾਰਟੀ ਨੇ ਜਦ ਇਕ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਨੂੰ ਆਉਂਦੇ ਦੇਖਿਆ ਤਾਂ ਰੁਕਣ ਦਾ ਇਸ਼ਾਰਾ ਕੀਤਾ। ਪੁਲਸ ਪਾਰਟੀ ਨੂੰ ਦੇਖ ਮੋਟਰਸਾਈਕਲ ’ਤੇ ਸਭ ਤੋਂ ਪਿੱਛੇ ਬੈਠਾ ਨੌਜਵਾਨ ਮੋਟਰਸਾਈਕਲ ਤੋਂ ਉਤਰ ਕੇ ਭੱਜਣ ਵਿਚ ਸਫਲ ਹੋ ਗਿਆ। ਜਦਕਿ ਦੋ ਦੋਸ਼ੀਆਂ ਨੂੰ ਪੁਲਸ ਨੇ ਗ੍ਰਿਫਤਾਰ ਕਰਕੇ ਪੁੱਛਗਿਛ ਕੀਤੀ ਤਾਂ ਦੋਸ਼ੀਆਂ ਨੇ ਆਪਣਾ ਨਾਮ ਪ੍ਰਿੰਸ ਅਤੇ ਚੇਤਨ ਦੱਸਿਆ। ਜਦਕਿ ਭੱਜਣ ਵਾਲੇ ਦਾ ਨਾਮ ਅਸਨਮ ਦੱਸਿਆ। ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੱਟੀ ਵਿਖੇ ਸਟੇਟ ਪੱਧਰ ਦਾ ਰੋਜ਼ਗਾਰ ਮੇਲਾ 5 ਨੂੰ
NEXT STORY