ਲੁਧਿਆਣਾ (ਸ਼ਿਵਮ) : ਥਾਣਾ ਬਸਤੀ ਜੋਧੇਵਾਲ ਦੀ ਪੁਲਸ ਨੇ ਰਾਹਗੀਰਾਂ ਨੂੰ ਹਥਿਆਰਾਂ ਦੇ ਜ਼ੋਰ ’ਤੇ ਲੁੱਟਣ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂਕਿ ਉਨ੍ਹਾਂ ਦਾ 1 ਸਾਥੀ ਅਜੇ ਤੱਕ ਫਰਾਰ ਦੱਸਿਆ ਜਾ ਰਿਹਾ ਹੈ। ਏ. ਸੀ. ਪੀ. ਨਾਰਥ ਦਵਿੰਦਰ ਕੁਮਾਰ ਚੌਧਰੀ ਨੇ ਦੱਸਿਆ ਕਿ ਥਾਣਾ ਬਸਤੀ ਜੋਧੇਵਾਲ ਦੇ ਮੁਖੀ ਇੰਸਪੈਕਟਰ ਜਸਬੀਰ ਸਿੰਘ ਦੀ ਪੁਲਸ ਟੀਮ ਨੇ 3 ਮਾਰਚ ਨੂੰ ਵਿਸ਼ਣੂ ਪ੍ਰਤਾਪ ਯਾਦਵ ਦੀ ਸ਼ਿਕਾਇਤ ’ਤੇ ਮੋਬਾਈਲ ਫੋਨ ਲੁੱਟਣ ਦਾ ਕੇਸ ਦਰਜ ਕੀਤਾ ਸੀ।
ਉਕਤ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਰਾਹਗੀਰਾਂ ਤੋਂ ਮੋਬਾਈਲ ਫੋਨ ਲੁੱਟਣ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਦੀ ਪਛਾਣ ਧਰੁਵ ਕੁਮਾਰ ਪਹਿਲਵਾਨ ਪੁੱਤਰ ਵਿਜੇ ਕੁਮਾਰ ਵਾਸੀ ਮੁਹੱਲਾ ਬਾਲ ਸਿੰਘ ਨਗਰ ਰੋਡ ਅਤੇ ਹਰਦੀਪ ਸਿੰਘ ਹੈਪੀ ਪੁੱਤਰ ਬਲਬੀਰ ਸਿੰਘ ਵਾਸੀ ਮੁਹੱਲਾ ਵਰਧਮਾਨ ਨਗਰ, ਰਾਹੋਂ ਰੋਡ ਵਜੋਂ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਲੋਕਾਂ ਤੋਂ ਲੁੱਟੇ ਹੋਏ 8 ਮੋਬਾਈਲ ਫੋਨ, 1 ਚੋਰੀ ਦਾ ਮੋਟਰਸਾਈਕਲ ਅਤੇ ਇਕ ਦਾਤਰ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ : ਮੁੰਬਈ 'ਚ ਇੱਥੇ ਖੁੱਲ੍ਹੇਗਾ Tesla ਦਾ ਪਹਿਲਾ ਸ਼ੋਅਰੂਮ, ਕੰਪਨੀ ਹਰ ਮਹੀਨੇ ਚੁਕਾਏਗੀ 35 ਲੱਖ ਰੁਪਏ ਦਾ ਕਿਰਾਇਆ
ਏ. ਸੀ. ਪੀ. ਚੌਧਰੀ ਨੇ ਦੱਸਿਆ ਕਿ ਮੁਲਜ਼ਮਾਂ ਦਾ 1 ਸਾਥੀ ਅਜੇ ਤੱਕ ਫਰਾਰ ਹੈ, ਜਿਸ ਦੀ ਗ੍ਰਿਫਤਾਰੀ ਲਈ ਪੁਲਸ ਇਲਾਕੇ ’ਚ ਛਾਪੇਮਾਰੀ ਕਰ ਰਹੀ ਹੈ। ਜਲਦ ਹੀ ਫਰਾਰ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਕਤ ਮਾਮਲੇ ’ਚ ਸ਼ਾਮਲ ਕੀਤਾ ਜਾਵੇਗਾ। ਉਕਤ ਮੁਲਜ਼ਮ ਪਿਛਲੇ ਲੰਬੇ ਸਮੇਂ ਤੋਂ ਇਸ ਇਲਾਕੇ ’ਚ ਰਾਹਗੀਰਾਂ ਨੂੰ ਹਥਿਆਰਾਂ ਨਾਲ ਡਰਾ-ਧਮਕਾ ਕੇ ਉਨ੍ਹਾਂ ਤੋਂ ਨਕਦੀ ਅਤੇ ਮੋਬਾਈਲ ਲੁੱਟਣ ਦੀਆਂ ਵਾਰਦਾਤਾਂ ਕਰਦੇ ਆ ਰਹੇ ਸਨ। ਦੋਵੇਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਕਿ ਮੁਲਜ਼ਮਾਂ ਤੋਂ ਅੱਗੇ ਦੀ ਪੁੱਛਗਿੱਛ ਕੀਤੀ ਜਾ ਸਕੇ।
ਏ. ਸੀ. ਪੀ. ਚੌਧਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਹੋਏ ਮੁਲਜ਼ਮ ਹਰਦੀਪ ਸਿੰਘ ਹੈਪੀ ਪਿਛਲੇ ਕਈ ਸਾਲਾਂ ਤੋਂ ਲੁੱਟ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਦਾ ਕੰਮ ਕਰ ਰਿਹਾ ਸੀ, ਜਿਸ ’ਤੇ ਪਹਿਲਾਂ ਵੀ ਥਾਣਾ ਡਵੀਜ਼ਨ ਨੰ. 6 ’ਚ ਲੁੱਟ ਦਾ 1 ਮਾਮਲਾ 7 ਸਤੰਬਰ 2020 ਨੂੰ ਦਰਜ ਕੀਤਾ ਗਿਆ ਸੀ, ਜਦੋਂਕਿ ਦੂਜਾ ਮਾਮਲਾ 12 ਦਸੰਬਰ 2024 ਨੂੰ ਥਾਣਾ ਡਵੀਜ਼ਨ ਨੰ. 5 ਵਿਚ ਦਰਜ ਕੀਤਾ ਗਿਆ ਸੀ, ਜਿਸ ਵਿਚ ਮੁਲਜ਼ਮ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਫ਼ਰਮਾਨ, ਸੂਬਾ ਵਾਸੀਆਂ ਦੀਆਂ ਲੱਗ ਗਈਆਂ ਮੌਜਾਂ
NEXT STORY