ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਮੋਟਰਸਾਈਕਲ ਅਤੇ ਮੋਬਾਇਲ ਫੋਨ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 5 ਮੋਟਰਸਾਈਕਲ, ਇਕ ਐਕਟਿਵਾ ਅਤੇ 4 ਮੋਬਾਇਲ ਫੋਨ ਬਰਾਮਦ ਕੀਤੇ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਗਿਰੋਹ ਦੇ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਊਧਮ ਸਿੰਘ ਚੌਂਕ ਫਿਰੋਜ਼ਪੁਰ ਸ਼ਹਿਰ ਮੌਜੂਦ ਸੀ।
ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਗੁਰਮੀਤ ਉਰਫ਼ ਨਿੱਕਾ ਪੁੱਤਰ ਸਰਵਣ ਸਿੰਘ ਵਾਸੀ ਜਨਤਾ ਪ੍ਰੀਤ ਨਗਰ, ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੁਰੀ ਪੁੱਤਰ ਰਵੀ ਵਾਸੀ ਬਸਤੀ ਨਿਜ਼ਾਮਦੀਨ ਵਾਲੀ ਮੋਟਰਸਾਈਕਲ ਚੋਰੀ ਕਰਨ ਅਤੇ ਲੋਕਾਂ ਪਾਸੋਂ ਮੋਬਾਇਲ ਖੋਹਾਂ ਕਰਨ ਦੇ ਆਦੀ ਹਨ, ਜੋ ਅੱਜ ਇਸ ਸਮੇਂ ਚੋਰੀ ਦੇ ਮੋਟਰਸਾਈਕਲ ਅਤੇ ਖੋਹ ਕੀਤੇ ਹੋਏ ਮੋਬਾਇਲ ਫੋਨ ਵੇਚਣ ਦੀ ਤਾਕ ਵਿਚ ਮਾਲਵਾ ਖਾਲਸਾ ਸਕੂਲ ਫਿਰੋਜ਼ਪੁਰ ਨੇੜੇ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ।
ਜੇਕਰ ਹੁਣੇ ਹੀ ਛਾਪੇਮਾਰੀ ਕੀਤੀ ਜਾਵੇ ਤਾਂ ਇਨ੍ਹਾਂ ਪਾਸੋਂ ਚੋਰੀ ਦਾ ਮੋਟਰਸਾਈਕਲ ਅਤੇ ਖੋਹ ਕੀਤੇ ਮੋਬਾਇਲ ਫੋਨ ਬਰਾਮਦ ਹੋ ਸਕਦੇ ਹਨ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ’ਤੇ ਛਾਪੇਮਾਰੀ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 5 ਮੋਟਰਸਾਈਕਲ, 1 ਐਕਟਿਵਾ ਅਤੇ 4 ਮੋਬਾਇਲ ਫੋਨ ਬਰਾਮਦ ਕੀਤੇ ਹਨ। ਜਾਂਚ ਕਰਤਾ ਰਮਨ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਲੰਧਰ 'ਚ ਦਿਨ-ਦਿਹਾੜੇ ਦੁਕਾਨ ਤੋਂ 50 ਹਜ਼ਾਰ ਦੀ ਨਕਦੀ ਚੋਰੀ, CCTV ਵੇਖ ਉੱਡਣਗੇ ਹੋਸ਼
NEXT STORY