ਅਬੋਹਰ (ਸੁਨੀਲ) : ਸਿਟੀ ਥਾਣਾ ਨੰਬਰ-1 ਦੀ ਪੁਲਸ ਨੇ ਅਨਾਜ ਮੰਡੀ ਨੇੜੇ ਗਸ਼ਤ ਦੌਰਾਨ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਇਕ ਚੋਰੀ ਹੋਏ ਸੀ. ਡੀ. ਡੀਲਕਸ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁੱਛਗਿੱਛ ਦੌਰਾਨ ਮਲੋਟ ਤੋਂ ਚੋਰੀ ਹੋਏ ਦੋ ਹੋਰ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ। ਥਾਣਾ ਇੰਚਾਰਜ ਮਨਿੰਦਰ ਸਿੰਘ ਨੇ ਦੱਸਿਆ ਕਿ ਹੌਲਦਾਰ ਹਰਸ਼ ਕੁਮਾਰ ਬੀਤੀ ਰਾਤ ਪੁਲਸ ਪਾਰਟੀ ਨਾਲ ਅਜੀਤ ਨਗਰ ’ਚ ਗਸ਼ਤ ਕਰ ਰਹੇ ਸਨ ਤਾਂ ਪੁਲਸ ਨੇ ਦੋ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ।
ਮੁਲਜ਼ਮਾਂ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਬੋਹੜ ਸਿੰਘ ਅਤੇ ਸੰਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਢਿੱਪਾਂਵਾਲੀ (ਅਰਨੀਵਾਲਾ) ਵਜੋਂ ਹੋਈ ਹੈ। ਪੁਲਸ ਨੇ ਕਾਬੂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਵਾਂ ਨੌਜਵਾਨਾਂ ’ਚੋਂ ਜਸਵਿੰਦਰ ਦੀ ਨਿਸ਼ਾਨਦੇਹੀ ’ਤੇ ਦੋ ਹੋਰ ਚੋਰੀ ਦੇ ਮੋਟਰਸਾਈਕਲ ਵੀ ਮਿਲੇ ਹਨ, ਜਿਹੜੇ ਇਸ ਨੇ ਮਲੋਟ ਤੋਂ ਚੋਰੀ ਕੀਤੇ ਸਨ।
ਪੰਜਾਬ 'ਚ 15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
NEXT STORY