ਮੋਹਾਲੀ (ਪਰਦੀਪ)-ਮੋਹਾਲੀ ਪੁਲਸ ਨੇ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ 20 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਕਪਤਾਨ ਪੁਲਸ ਜ਼ਿਲ੍ਹਾ ਮੋਹਾਲੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਮੋਹਾਲੀ ਪੁਲਸ ਨੇ ਗੈਂਗਸਟਰਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਥਿਆਰਾਂ ਦੇ ਸਰੋਤ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਬੇਅਸਰ ਕਰਨ ਲਈ ਮੁਹਿੰਮ ਦੌਰਾਨ ਅਮਨਦੀਪ ਸਿੰਘ ਬਰਾੜ ਕਪਤਾਨ ਪੁਲਸ (ਇਨਵੈਸਟੀਗੇਸ਼ਨ) ਮੋਹਾਲੀ ਅਤੇ ਗੁਰਸੇਰ ਸਿੰਘ ਉੱਪ ਕਪਤਾਨ ਪੁਲਸ (ਇਨਵੈਸਟੀਗੇਸ਼ਨ) ਦੀ ਅਗਵਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸੀ. ਆਈ. ਏ. ਸਟਾਫ ਮੋਹਾਲੀ ਦੀ ਟੀਮ ਨੇ 28 ਅਕਤੂਬਰ ਨੂੰ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਅਤੇ ਜਸਪਾਲ ਸਿੰਘ ਉਰਫ ਜੱਸੀ ਗੈਂਗ ਦੇ ਮੈਂਬਰ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਬਿੰਜੋ ਥਾਣਾ ਮਾਹਿਲਪੁਰ ਜ਼ਿਲਾ ਹੁਸ਼ਿਆਰਪੁਰ ਨੂੰ ਭੁਰੂ ਚੌਕ ਖਰੜ ਵਿਖੇ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕਰ ਕੇ ਉਸ ਤੋਂ ਨਾਜਾਇਜ਼ ਹਥਿਆਰ ਬਰਾਮਦ ਕੀਤੇ ਸਨ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲਕਾਂਡ : NIA ਨੇ ਗਾਇਕਾ ਜੈਨੀ ਜੌਹਲ ਤੋਂ ਕੀਤੀ ਪੁੱਛਗਿੱਛ
ਉਨ੍ਹਾਂ ਦੱਸਿਆ ਕਿ ਪਰਮਜੀਤ ਤੋਂ ਪੁੱਛਗਿੱਛ ਦੇ ਆਧਾਰ ’ਤੇ ਇੰਸ. ਸ਼ਿਵ ਕੁਮਾਰ ਦੀ ਟੀਮ ਨੇ ਮੱਧ ਪ੍ਰਦੇਸ਼ ਦੇ ਸੇਦਵਾ ਸ਼ਹਿਰ ਦੇ ਨੇੜੇ ਪਿੰਡ ਕਲਾਲਦਾ ਨੈਸ਼ਨਲ ਹਾਈਵੇ ਨੰਬਰ-52 ਤੋਂ ਅਨਿਲ ਰਾਜੂ ਪਾਵਰਾ ਪੁੱਤਰ ਰਾਜ ਪਾਵਰਾ ਅਤੇ ਅਨਵੀਰ ਜਾਮ ਸਿੰਘ ਪਾਵਰਾ ਪੁੱਤਰ ਜਾਮ ਸਿੰਘ ਪਾਵਰਾ (ਦੋਵੇਂ ਵਾਸੀ ਪਿੰਡ ਉਮਰਟੀ ਥਾਣਾ ਚੋਪੜਾ ਜ਼ਿਲੀ ਜਲਗਾਓ ਮਹਾਰਾਸ਼ਟਰਾ) ਨੂੰ 20 ਨਾਜਾਇਜ਼ ਪਿਸਤੌਲਾਂ 32 ਬੋਰ ਅਤੇ 20 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ। ਮੋਹਾਲੀ ਪੁਲਸ ਪਿਛਲੇ ਅਰਸੇ ਦੌਰਾਨ 70 ਨਾਜਾਇਜ਼ ਹਥਿਆਰ ਬਰਾਮਦ ਕਰ ਚੁੱਕੀ ਹੈ ਅਤੇ ਇਨ੍ਹਾਂ ਸਾਰਿਆਂ ਦਾ ਸਿੱਧੇ ਅਤੇ ਅਸਿੱਧੇ ਤੌਰ ’ਤੇ ਮੱਧ ਪ੍ਰਦੇਸ਼ ਨਾਲ ਹੀ ਲਿੰਕ ਜੁੜਦਾ ਸੀ।
ਇਹ ਖ਼ਬਰ ਵੀ ਪੜ੍ਹੋ : PM ਮੋਦੀ ਦਾ ਡੇਰਾ ਬਿਆਸ ਦੌਰਾ, ਪੰਜਾਬ ਦੇ ਤਣਾਅਪੂਰਨ ਹਾਲਾਤ ਕਾਰਨ ਅੱਜ ਦਾ ਦਿਨ ਪੁਲਸ ਲਈ ਹੈ ਚੁਣੌਤੀਪੂਰਨ
ਸਿੱਧੂ ਮੂਸੇਵਾਲਾ ਕਤਲਕਾਂਡ : NIA ਨੇ ਗਾਇਕਾ ਜੈਨੀ ਜੌਹਲ ਤੋਂ ਕੀਤੀ ਪੁੱਛਗਿੱਛ
NEXT STORY