ਤਰਨਤਾਰਨ (ਰਮਨ) : ਜ਼ਿਲ੍ਹੇ ਦੇ ਥਾਣਾ ਸਦਰ ਦੀ ਪੁਲਸ ਵੱਲੋਂ 2 ਵਿਅਕਤੀਆਂ ਨੂੰ ਜਾਅਲੀ ਭਾਰਤੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪਿੰਡ ਚੁਤਾਲਾ ਨੇੜੇ ਪੁਲਸ ਦੀ ਟੀਮ ਗਸ਼ਤ ਕਰ ਰਹੀ ਸੀ।
ਇਸ ਦੌਰਾਨ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ 2,01,500 ਰੁਪਏ ਦੀ ਜਾਅਲੀ ਭਾਰਤੀ ਕਰੰਸੀ ਸਮੇਤ ਕਾਬੂ ਕੀਤਾ ਗਿਆ। ਇਹ ਮੁਲਜ਼ਮ ਭੋਲੇ-ਭਾਲੇ ਲੋਕਾਂ ਨੂੰ ਜਾਅਲੀ ਕਰੰਸੀ ਸਪਲਾਈ ਕਰਨ ਦਾ ਕਾਰੋਬਾਰ ਕਰਦੇ ਸਨ। ਐਸ. ਐਸ. ਪੀ ਧਰੂਮਨ ਐੱਚ ਨਿਮਬਾਲੇ ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਕੇ ਹੋਰ ਜਾਣਕਾਰੀ ਦੇਣਗੇ।
ਪੰਜਾਬ 'ਚ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਨੇ ਜਾਰੀ ਕੀਤਾ ਬੁਲੇਟਿਨ
NEXT STORY