ਖੰਨਾ (ਵਿਪਨ) : ਖੰਨਾ ਵਿਖੇ ਬੀਤੇ ਦਿਨੀਂ ਐਲ. ਈ. ਡੀ. ਬੋਰਡ ਨਾਲ ਛੇੜਖਾਨੀ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਇਤਰਾਜ਼ਯੋਗ ਗੱਲਾਂ ਲਿਖਣ ਵਾਲੇ 2 ਵਿਅਕਤੀਆਂ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ। ਦੋਵੇਂ ਦੋਸ਼ੀ ਲੁਧਿਆਣਾ ਦੇ ਰਹਿਣ ਵਾਲੇ ਹਨ ਅਤੇ ਐਲ. ਈ. ਡੀ. ਦਾ ਕੰਮ ਹੀ ਕਰਦੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ 'ਮੁਹੰਮਦ ਮੁਸਤਫ਼ਾ' ਦਾ ਇਨਕਾਰ, ਆਖੀ ਇਹ ਗੱਲ
ਜਾਣਕਾਰੀ ਦਿੰਦਿਆਂ ਖੰਨਾ ਦੇ ਐਸ. ਪੀ. (ਡੀ) ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਿਨ ਉਕਤ ਵਿਅਕਤੀ ਹਿਮਾਚਲ ਪ੍ਰਦੇਸ਼ ਤੋਂ ਬੋਰਡ ਲਾ ਕੇ ਵਾਪਸ ਲੁਧਿਆਣਾ ਜਾ ਰਹੇ ਸਨ ਤਾਂ ਇਨ੍ਹਾਂ 'ਤੇ ਢਾਬੇ 'ਤੇ ਬੈਠ ਕੇ ਹੀ ਐਲ. ਈ. ਡੀ. ਨੂੰ ਹੈਕ ਕਰ ਲਿਆ ਅਤੇ ਇਸ ਘਟਨਾ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ
ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਦੋਸ਼ੀਆਂ ਵੱਲੋਂ ਸ਼ਰਾਰਤ ਦੇ ਤੌਰ 'ਤੇ ਇਹ ਕੰਮ ਕੀਤਾ ਗਿਆ ਹੈ ਜਾਂ ਫਿਰ ਕਿਸੇ ਦੇ ਕਹਿਣ 'ਤੇ ਇਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੈਂਗਸਟਰ ਰਾਣਾ ਕੰਦੋਵਾਲੀਆ ਦਾ ਕਾਤਲ ਹੈੱਪੀ ਸ਼ਾਹ ਸਾਥੀ ਸਮੇਤ ਗ੍ਰਿਫ਼ਤਾਰ, ਕੀਤੇ ਵੱਡੇ ਖ਼ੁਲਾਸੇ
NEXT STORY