ਫ਼ਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਬੱਸ ਅੱਡੇ 'ਤੇ ਕਸਬਾ ਮੁਦੱਕੀ ਦੇ ਇਲਾਕੇ ਵਿਚ ਪੁਲਸ ਨੇ ਹੀਰੋਇਨ ਅਤੇ ਚੂਰਾ ਪੋਸਤ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਨਾਰਕੋਟਿਕ ਸੈਲ ਫਿਰੋਜ਼ਪੁਰ ਦੇ ਥਾਣੇਦਾਰਇੰਦਰਜੀਤ ਸਿੰਘ ਨੇ ਦੱਸਿਆ ਕਿ ਸ਼ੱਕ ਦੇ ਅਧਾਰ 'ਤੇ ਪੁਲਸ ਨੇ ਗੁਰਪ੍ਰੀਤ ਸਿੰਘ ਉਰਫ ਕਾਲਾ ਨੂੰ ਕਾਬੂ ਕਰਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕੋਲੋ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜੇ ਪਾਸੇ ਥਾਣੇਦਾਰ ਸੁਖਦਰਸ਼ਨ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬੀਤੀ ਦੁਪਹਿਰ ਪੁਲਸ ਨੇ ਬੌਬੀ ਸਿੰਘ ਵਾਸੀ ਮੰਗੇ ਵਾਲਾ ਨੂੰ 20 ਕਿਲੋ ਚੂਰਾ ਪੋਸਤ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਵੱਲੋਂ ਫੜ੍ਹੇ ਗਏ ਵਿਅਕਤੀਆਂ ਦੇ ਖਿਲਾਫ ਥਾਣਾ ਘੱਲ ਖੁਰਦ ਵਿਚ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।
ਵਾਈਸ ਚਾਂਸਲਰ ਦੀ ਮਿਹਨਤ ਰੰਗ ਲਿਆਈ, 1 ਮਹੀਨੇ 'ਚ 2 ਤਨਖਾਹਾਂ ਦੇ ਕੇ ਯੂਨੀਵਰਸਿਟੀ ਨੇ ਕੀਤਾ ਕਮਾਲ
NEXT STORY