ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਮੋਬਾਈਲ ਫੋਨ ਤੇ ਹੋਰ ਸਾਮਾਨ ਬਰਾਮਦ ਹੋਏ ਹਨ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਵੱਲੋਂ ਸੁਰੱਖਿਆ ਵਾਰਡ ਨੰਬਰ ਤਿੰਨ ਦੇ ਬਲਾਕ ਏ ਅੰਦਰ ਸੈੱਲ ਨੰਬਰ ਤਿੰਨ ’ਚ ਮੌਜੂਦ ਹਵਾਲਾਤੀ ਮਨਪ੍ਰੀਤ ਸਿੰਘ ਉਰਫ ਭਾਊ ਪੁੱਤਰ ਸੁਖਪਾਲ ਸਿੰਘ ਵਾਸੀ ਦਪਾਹੀ ਜ਼ਿਲ੍ਹਾ ਫਰੀਦਕੋਟ ਅਤੇ ਸ਼ੁੱਭਮ ਗਰੋਵਰ ਪੁੱਤਰ ਸੁਲਤਾਨ ਸਿੰਘ ਵਾਸੀ ਬਿਟਾਣਾ ਸੋਨੀਪਤ ਪਾਸੋਂ 2 ਮੋਬਾਈਲ ਫੋਨ, 2 ਚਾਰਜਰ ਸਣੇ ਸਿਮ ਅਤੇ ਇਕ ਏਅਰ ਪੌਡ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀ.ਐੱਸ.ਪੀ ਅਤੁਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਵਤਾਰ ਸਿੰਘ ਸਹਾਇਕ ਸੁਪਰਡੈਂਟ ਵੱਲੋਂ ਦਿੱਤੇ ਗਏ ਬਿਆਨਾਂ ਤਹਿਤ ਮਨਪ੍ਰੀਤ ਸਿੰਘ ਅਤੇ ਸ਼ੁੱਭਮ ਗਰੋਵਰ ਦੇ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਬਰਾਮਦ ਕੀਤੇ ਸਾਮਾਨ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਇਸ ਦੀ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਬੱਸਾਂ ਦੇ ਰੂਟ ਹੋਏ ਬੰਦ, ਮੈਰਿਜ ਪੈਲੇਸ ਵਾਲਿਆਂ ਨੂੰ ਮੋੜਨੀਆਂ ਪੈ ਰਹੀਆਂ ਸਾਈਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਪਿੰਡ ਨੂੰ ਤੜਕਸਾਰ ਕਰ 'ਤਾ ਸੀਲ, ਹਰ ਪਾਸੇ ਪੁਲਸ ਹੀ ਪੁਲਸ, ਦੇਖੋ ਮੌਕੇ ਦੀਆਂ ਤਸਵੀਰਾਂ
NEXT STORY