ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਪੁਲਸ ਨੇ ਇਕ ਵੱਡੀ ਸਫਲਤਾ 'ਚ ਦੋ ਮੁਲਜ਼ਮ ਲਵਦੀਪ ਸਿੰਘ ਉਰਫ਼ ਲਵ ਅਤੇ ਟੇਕ ਚੰਦ ਉਰਫ਼ ਟਿੰਕੂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਸੰਗਠਨ ਨਾਲ ਜੁੜੇ ਵਿਦੇਸ਼ੀ-ਅਧਾਰਤ ਕੱਟੜਪੰਥੀ ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਨਾਲ ਜੁੜੇ ਹੋਏ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਦੋਵਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਨੇ ਸੂਬੇ ਵਿੱਚ ਦਹਿਸ਼ਤ ਅਤੇ ਅਸ਼ਾਂਤੀ ਫੈਲਾਉਣ ਦੀ ਇੱਕ ਵੱਡੀ ਸਾਜ਼ਿਸ਼ ਦੇ ਹਿੱਸੇ ਵਜੋਂ ਪੰਜਾਬ ਵਿੱਚ ਵਿਰੋਧੀ ਗੈਂਗ ਦੇ ਮੈਂਬਰਾਂ ਦੀ ਟਾਰਗੇਟ ਕਿਲਿੰਗ ਕਰਨ ਦਾ ਕੰਮ ਸੌਂਪਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਤਿੰਨ .32-ਕੈਲੀਬਰ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਉਨ੍ਹਾਂ ਦੇ ਨੈੱਟਵਰਕ ਨੂੰ ਬੇਪਰਦ ਕਰਨ ਅਤੇ ਉਨ੍ਹਾਂ ਦੇ ਗੱਠਜੋੜ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ: ਅੱਤਵਾਦੀਆਂ ਨਾਲ ਜੁੜੇ ਗੈਂਗ ਦਾ ਪਰਦਾਫਾਸ਼, ਹਥਿਆਰ ਸਣੇ 2 ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਗੁਰਦਾਸਪੁਰ ਪੁਲਸ ਨੇ ਦੋ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਮੁਲਜ਼ਮਾਂ, ਨਿਤੀਸ਼ ਸਿੰਘ ਅਤੇ ਕਰਨ ਮਸੀਹ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਦੇਸ਼ੀ-ਅਧਾਰਤ ਕੱਟੜਪੰਥੀ ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ, ਜੋ ਬੱਬਰ ਖਾਲਸਾ ਇੰਟਰਨੈਸ਼ਨਲ (BKI) ਅੱਤਵਾਦੀ ਸੰਗਠਨ ਨਾਲ ਜੁੜੇ ਹੋਏ ਸਨ, ਦੁਆਰਾ ਕੰਟਰੋਲ ਕੀਤਾ ਜਾ ਰਿਹਾ ਸੀ। ਯਾਨੀ ਕਿ ਅੱਜ ਦੂਜੇ ਦਿਨ ਬੀ.ਕੇ.ਆਈ. ਦੇ ਦੋ ਹੋਰ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਹਾਏ ਨੀ ਚਾਈਨਾ ਡੋਰੇ ! 3 ਸਾਲ ਦੀ ਮਾਸੂਮ, ਮੂੰਹ 'ਤੇ ਲੱਗੇ 65 ਟਾਂਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੁੱਟੀ ਵਾਲੇ ਦਿਨ ਵੀ ਪਰਾਲੀ ਪ੍ਰਬੰਧਨ 'ਚ ਡਟੇ ਡਿਪਟੀ ਕਮਿਸ਼ਨਰ ਤੇ ਹੋਰ ਅਫ਼ਸਰ
NEXT STORY