ਮੋਹਾਲੀ (ਵੈੱਬ ਡੈਸਕ, ਰਾਣਾ, ਪਰਦੀਪ) : ਪੂਰੀ ਦੁਨੀਆ 'ਤੇ ਕਹਿਰ ਢਾਹ ਰਹੇ ਕੋਰੋਨਾ ਵਾਇਰਸ ਨੇ ਪੰਜਾਬ 'ਚ ਪੂਰੀ ਤਰ੍ਹਾਂ ਤਬਾਹੀ ਮਚਾਈ ਹੋਈ ਹੈ। ਪੰਜਾਬ ਦੇ ਮੋਹਾਲੀ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਕੋਰੋਨਾ ਦੇ 2 ਨਵੇਂ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਨਵੇਂ ਮਾਮਲਿਆਂ 'ਚ ਸੈਕਟਰ-71 ਦੀ ਇਕ ਔਰਤ ਅਤੇ ਸੈਕਟਰ-77 ਦੇ ਇਕ ਪੁਰਸ਼ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਸ਼ਹਿਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 114 ਤੱਕ ਪੁੱਜ ਗਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਓਮਾਨ ਦੇਸ਼ ਤੋਂ ਪਰਤੇ 33 ਸਾਲ ਐਨ. ਆਰ. ਆਈ. ਅਤੇ ਡੇਰਾਬੱਸੀ ਹਲਕੇ ਦੇ ਪਿੰਡ ਦੱਪਰ ਦੀ 29 ਸਾਲਾ ਇਕ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ।
ਇਹ ਵੀ ਪੜ੍ਹੋ : ਹੁਣ ਮੁਲਜ਼ਮਾਂ ਨੂੰ ਜੇਲ ਭੇਜਣ ਤੋਂ ਪਹਿਲਾਂ ਹੋਵੇਗਾ 'ਕੋਰੋਨਾ ਟੈਸਟ'
ਭਾਰਤ 'ਚ 1,73,763 ਲੋਕ ਕੋਰੋਨਾ ਪੀੜਤ
ਦੇਸ਼ 'ਚ ਕੋਰੋਨਾ ਪੀੜਤ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਲਾਗ ਦੇ 7964 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 265 ਲੋਕਾਂ ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 1,73,763 ਲੋਕ ਪ੍ਰਭਾਵਿਤ ਹੋਏ ਹਨ ਅਤੇ 4971 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ 'ਚ 82,370 ਲੋਕ ਇਸ ਬੀਮਾਰੀ ਤੋਂ ਨਿਜਾਤ ਪਾਉਣ 'ਚ ਕਾਮਯਾਬ ਹੋਏ ਹਨ ਅਤੇ ਹੁਣ ਦੇਸ਼ 'ਚ ਕੋਰੋਨਾ ਦੇ 86,422 ਐਕਟਿਵ ਕੇਸ ਹਨ।
ਇਹ ਵੀ ਪੜ੍ਹੋ : ਕੈਪਟਨ ਦਾ ਐਲਾਨ, 'ਕਿਸਾਨਾਂ ਨੂੰ ਮਿਲਦੀ ਮੁਫਤ ਬਿਜਲੀ ਕਿਸੇ ਵੀ ਕੀਮਤ 'ਤੇ ਬੰਦ ਨਹੀਂ ਹੋਵੇਗੀ'
ਬੱਸਾਂ 'ਚ ਕੋਈ ਸਫਰ ਕਰਨ ਲਈ ਤਿਆਰ ਨਹੀਂ, ਰੋਡਵੇਜ਼ ਭਾਰੀ ਘਾਟੇ 'ਚ
NEXT STORY