ਮੋਹਾਲੀ (ਪਰਦੀਪ, ਨਿਆਮੀਆਂ) : ਕੋਰੋਨਾ ਵਾਇਰਸ ਦਾ ਗੜ੍ਹ ਬਣ ਚੁੱਕੇ ਮੋਹਾਲੀ ਜ਼ਿਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਮੋਹਾਲੀ ਜ਼ਿਲੇ ਅਧੀਨ ਪੈਂਦੇ ਡੇਰਾਬੱਸੀ ਦੇ ਪਿੰਡ ਜਵਾਹਰਪੁਰ 'ਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 2 ਨਵੇਂ ਕੇਸ ਸਾਹਮਣੇ ਆਏ ਹਨ। ਪਿੰਡ ਦੇ ਮਨਪ੍ਰੀਤ ਸਿੰਘ (38) ਅਤੇ ਜਸਪਾਲ ਸਿੰਘ (38) ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
ਇਹ ਵੀ ਪੜ੍ਹੋ : ਜਦੋਂ ਨਸ਼ੇ ਦੀ ਥੁੜ ਕਾਰਨ ਤੜਫਦੇ ਨਸ਼ੇੜੀਆਂ ਨੇ ਕੈਪਟਨ ਕੋਲੋਂ ਮੰਗੀ ਮੌਤ...
ਇਸ ਤੋਂ ਬਾਅਦ ਪੂਰੇ ਪਿੰਡ 'ਚ ਕੋਰੋਨਾ ਪੀੜਤਾਂ ਦੀ ਗਿਣਤੀ 34 ਹੋ ਗਈ ਹੈ, ਜਦੋਂ ਕਿ ਜੇਕਰ ਮੋਹਾਲੀ ਦੀ ਗੱਲ ਕਰੀਏ ਤਾਂ ਹੁਣ ਤੱਕ ਜ਼ਿਲੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 50 ਤੱਕ ਪੁੱਜ ਗਈ ਹੈ, ਜੋ ਕਿ ਪੰਜਾਬ ਦੇ ਬਾਕੀ ਜ਼ਿਲਿਆਂ ਨਾਲੋਂ ਸਭ ਤੋਂ ਜ਼ਿਆਦਾ ਹੈ। ਬੀਤੇ ਦਿਨ ਵੀ ਪਿੰਡ ਜਵਾਹਰਪੁਰ ਤੋਂ ਕੋਰੋਨਾ ਦੇ ਇਕੱਠੇ 10 ਨਵੇਂ ਮਾਮਲੇ ਸਾਹਮਣੇ ਆਏ ਸਨ, ਜਿਸ ਕਾਰਨ ਪੂਰੇ ਪਿੰਡ 'ਚ ਲੋਕ ਬੁਰੀ ਤਰ੍ਹਾਂ ਸਹਿਮੇ ਹੋਏ ਹਨ। ਪਿੰਡ ਜਵਾਹਰਪੁਰ ਦੇ ਨਾਲ ਲੱਗਦੇ ਪਿੰਡਾਂ ਨੂੰ ਵੀ ਸਿਹਤ ਵਿਭਾਗ ਵਲੋਂ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਕੋਰੋਨਾ ਦਾ ਗੜ੍ਹ ਬਣਿਆ ਮੋਹਾਲੀ, 10 ਹੋਰ ਕੇਸ ਪਾਜ਼ੇਟਿਵ
ਪੰਜਾਬ 'ਚ 154 ਕੋਰੋਨਾ ਪੀੜਤਾਂ ਦਾ ਅੰਕੜਾ
ਹੁਣ ਤੱਕ ਦੇ ਤਾਜ਼ਾ ਅੰਕੜਿਆਂ ਮੁਤਾਬਕ ਪੰਜਾਬ 'ਚ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 154 ਹੋ ਚੁੱਕਾ ਹੈ, ਜਿਨ੍ਹਾਂ 'ਚ ਮੋਹਾਲੀ ਜ਼ਿਲੇ ਤੋਂ 50, ਐਸ. ਬੀ. ਐਸ. ਨਗਰ (ਨਵਾਂਸ਼ਹਿਰ) ਤੋਂ 19, ਪਠਾਨਕੋਟ ਤੋਂ 15, ਹੁਸ਼ਿਆਰਪੁਰ ਤੋਂ 7, ਜਲੰਧਰ ਤੋਂ 12, ਮਾਨਸਾ ਅਤੇ ਅੰਮ੍ਰਿਤਸਰ ਤੋਂ 11-11, ਲੁਧਿਆਣਾ ਤੋਂ 10, ਮੋਗਾ ਤੋਂ 4, ਰੂਪਨਗਰ ਤੋਂ 3, ਫਤਿਹਗੜ੍ਹ ਸਾਹਿਬ, ਸੰਗਰੂਰ, ਬਰਨਾਲਾ ਅਤੇ ਫਰੀਦਕੋਟ ਤੋਂ 2-2, ਪਟਿਆਲਾ 'ਚ 2 ਕਪੂਰਥਲਾ ਅਤੇ ਮੁਕਤਸਰ ਜ਼ਿਲੇ ਤੋਂ 1-1 ਮਾਮਲਾ ਸਾਹਮਣੇ ਆਇਆ ਹੈ, ਜਦੋਂ ਕਿ ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਪਟਿਆਲਾ 'ਚ ਕੋਰੋਨਾ ਵਾਇਰਸ ਦਾ ਦੂਜਾ ਮਾਮਲਾ ਆਇਆ ਸਾਹਮਣੇ, ਕੋਈ ਟ੍ਰੈਵਲ ਹਿਸਟਰੀ ਨਹੀਂ
'ਲਾਕ ਡਾਊਨ' ਦੌਰਾਨ ਹੁਸ਼ਿਆਰਪੁਰ 'ਚ ਗੂੰਜੀਆਂ ਕਿਲਕਾਰੀਆਂ, 11 ਬੱਚਿਆਂ ਨੇ ਲਿਆ ਜਨਮ
NEXT STORY