ਮੋਹਾਲੀ (ਰਾਣਾ) : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਜਲੰਧਰ ਅਤੇ ਮੋਹਾਲੀ ਜ਼ਿਲੇ ਵਿੱਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਮੋਹਾਲੀ ਦੇ ਡੇਰਾਬੱਸੀ ਸਥਿਤ ਪਿੰਡ ਜਵਾਹਰਪੁਰ 'ਚ ਬੁੱਧਵਾਰ ਨੂੰ 2 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਨ੍ਹਾਂ 'ਚ 15 ਸਾਲਾਂ ਦੀ ਕੁੜੀ ਸਮੇਤ ਉਸ ਦੀ ਮਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ, ਜਿਸ ਤੋਂ ਬਾਅਦ ਪਿੰਡ ਜਵਾਹਰਪੁਰ ਵਿੱਚ ਹੀ ਕੋਰੋਨਾ ਪੀੜਤਾਂ ਦੀ ਗਿਣਤੀ 42 ਹੋ ਗਈ ਹੈ, ਜਦੋਂ ਕਿ ਮੋਹਾਲੀ 'ਚ ਕੋਰੋਨਾ ਪੀੜਤਾਂ ਦੀ ਗਿਣਤੀ 67 'ਤੇ ਪੁੱਜ ਗਈ ਹੈ।
ਜਾਣੋ ਪੰਜਾਬ ਦੇ ਤਾਜ਼ਾ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦੇ ਕੁੱਲ 349 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ 'ਚ ਕੋਰੋਨਾ ਵਾਇਰਸ ਦੇ 85, ਮੋਹਾਲੀ 'ਚ 67, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 22, ਲੁਧਿਆਣਾ 'ਚ 29, ਅੰਮ੍ਰਿਤਸਰ 'ਚ 14, ਮਾਨਸਾ 'ਚ 13, ਪਟਿਆਲਾ 'ਚ 61, ਹੁਸ਼ਿਆਰਪੁਰ 'ਚ 8, ਤਰਨਾਰਨ 8 ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 5, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 3 ਕਪੂਰਥਲਾ 3, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ।
ਲਾਕਡਾਊਨ 'ਚ ਆਨਲਾਈਨ ਜੂਏ ਦਾ ਗੋਰਖਧੰਦਾ ਜ਼ੋਰਾਂ 'ਤੇ
NEXT STORY