ਖੰਨਾ (ਬਿਪਨ) : ਖੰਨਾ ਪੁਲਸ ਵਲੋਂ ਸ਼ੁੱਕਰਵਾਰ ਨੂੰ 2 ਵਿਦੇਸ਼ੀ ਨਾਗਰਿਕਾਂ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਫਰੈਕ ਪੁੱਤਰ ਕਿਰਸਮ ਵਾਸੀ, ਨਾਈਜੀਰੀਆ ਅਤੇ ਕਿੰਗਸਲੇ ਪੁੱਤਰ ਇਵੇ ਵਾਸੀ, ਨਾਈਜੀਰੀਆ ਹਾਲ ਵਾਸੀ ਨਵੀਂ ਦਿੱਲੀ ਵਜੋਂ ਹੋਈ ਹੈ। ਪੁਲਸ ਵਲੋਂ ਜੀ. ਟੀ. ਰੋਡ ਦੋਰਾਹਾ 'ਤੇ ਲਾਏ ਗਏ ਨਾਕੇ ਦੌਰਾਨ ਦੋਹਾਂ ਕੋਲੋਂ ਲਿਫਾਫਿਆਂ 'ਚੋਂ 50-50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਫਿਲਹਾਲ ਪੁਲਸ ਨੇ ਦੋਹਾਂ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
23000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐੱਚ.ਓ. ਰੰਗੇ ਹੱਥੀਂ ਕਾਬੂ
NEXT STORY