ਲੁਧਿਆਣਾ— ਲੁਧਿਆਣਾ ਐੱਸ. ਟੀ. ਐੱਫ. ਟੀਮ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਐੱਸ. ਟੀ. ਐੱਫ. ਦੀ ਟੀਮ ਨੇ 5 ਕਿਲੋ ਹੈਰੋਇਨ ਸਮੇਤ ਦੋ ਪਰਵਾਸੀ ਪੰਜਾਬੀਆਂ ਨੂੰ ਗ੍ਰਿਫਤਾਰ ਕੀਤਾ ਹੈ। ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ 25 ਕਰੋੜ ਦੱਸੀ ਜਾ ਰਹੀ ਹੈ। ਇਨ੍ਹਾਂ ਦੋਸ਼ੀਆਂ ਦੀ ਪਛਾਣ ਪਲਵਿੰਦਰ ਸਿੰਘ ਸਿੱਧੂ ਅਤੇ ਰਵਿੰਦਰ ਸਿੰਘ ਰਵੀ ਦੇ ਤੌਰ 'ਤੇ ਹੋਈ ਹੈ। ਜ਼ਿਲਾ ਇੰਚਾਰਜ ਹਰਬੰਸ ਸਿੰਘ ਦੀ ਅਗਵਾਈ ਵਿਚ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਇਹ ਦੋਵੇਂ ਗੋਰਾਇਆਂ ਦੇ ਨਜਦੀਕੀ ਪਿੰਡ ਦੇ ਰਹਿਣ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਦੋਸ਼ੀ ਅਮਰੀਕਾ ਵਿਚ ਵੀ ਡਰੱਗ ਸਮੱਗਲਿੰਗ ਦੇ ਦੋਸ਼ਾਂ ਵਿਚ ਜੇਲ ਦੀ ਸਜ਼ਾ ਕੱਟ ਚੁੱਕੇ ਹਨ।
ਸਫਾਈ ਮੁਹਿੰਮ ਦੀਆਂ ਧੱਜੀਆਂ ਉਡਾ ਰਿਹੈ ਸ਼ਾਮਚੁਰਾਸੀ ਦਾ ਬਿਜਲੀ ਘਰ, ਮੁੱਖ ਗੇਟ ਤੋਂ ਸ਼ੁਰੂ ਹੋ ਜਾਂਦੈ 'ਜੰਗਲ ਰਾਜ' (ਤਸਵੀਰਾਂ)
NEXT STORY