ਅੰਮ੍ਰਿਤਸਰ (ਜ.ਬ.) : ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤੀ ਖੇਤਰ 'ਚ ਦਾਖਲ ਹੋਏ 2 ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਇਕ ਗੱਡੀ ਵੀ ਬਰਾਮਦ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੇ ਹਾਦਸੇ ਦਾ ਸ਼ਿਕਾਰ ਹੋਈ ਟੂਰਿਸਟ ਬੱਸ, 2 ਯਾਤਰੀਆਂ ਦੀ ਮੌਤ, ਕਈ ਵਾਹਨ ਚਪੇਟ 'ਚ ਆਏ
ਮਿਲੀ ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਪਾਕਿਸਤਾਨ ਦੇ ਕਸੂਰ ਇਲਾਕੇ ਵਿੱਚ ਵੱਖ-ਵੱਖ ਦੁਕਾਨਾਂ ’ਤੇ ਸਾਮਾਨ ਸਪਲਾਈ ਕਰਨ ਦਾ ਕੰਮ ਕਰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਨਿੱਜੀ ਗੱਡੀ ’ਚ ਸਫ਼ਰ ਕਰ ਰਹੇ ਸਨ ਅਤੇ ਇਸ ਦੌਰਾਨ ਭੁਲੇਖੇ ਨਾਲ ਸਰਹੱਦ ਪਾਰ ਕਰਦੇ ਹੋਏ ਭਾਰਤੀ ਖੇਤਰ ਵਿੱਚ ਦਾਖਲ ਹੋ ਗਏ। ਬੀਐਸਐਫ ਦੇ ਜਵਾਨਾਂ ਨੇ ਉਨ੍ਹਾਂ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ। ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਮੁਹੰਮਦ ਸਲੀਮ ਪੁੱਤਰ ਨਜ਼ੀਰ ਅਹਿਮਦ (60) ਵਾਸੀ ਨਾਸਟਰ ਕਾਲੋਨੀ, ਫਿਰੋਜ਼ਪੁਰ ਰੋਡ, ਲਾਹੌਰ ਅਤੇ ਆਮੀਰ ਨਵਾਜ਼ ਪੁੱਤਰ ਮੁਹੰਮਦ ਨਵਾਜ਼ (40) ਵਾਸੀ ਜਸਹੀਨ ਟਾਊਨ, ਗੱਜੀ ਰੋਡ, ਲਾਹੌਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼
ਬੀਐਸਐਫ ਅਧਿਕਾਰੀਆਂ ਨੇ ਇਸ ਸਬੰਧੀ ਜੀਰੋ ਲਾਈਨ ’ਤੇ ਪਾਕਿਸਤਾਨੀ ਰੇਂਜਰਜ਼ ਨੂੰ ਵੀ ਸੂਚਿਤ ਕਰ ਦਿੱਤਾ ਹੈ। ਫਿਲਹਾਲ ਅੰਮ੍ਰਿਤਸਰ ਸੈਕਟਰ ਵਿੱਚ ਸੁਰੱਖਿਆ ਏਜੰਸੀਆਂ ਦੋਵਾਂ ਵਿਅਕਤੀਆਂ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀਆਂ ਹਨ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਦੋਵੇਂ ਵਿਅਕਤੀ ਅਣਜਾਣੇ ਵਿੱਚ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋਏ ਸਨ ਜਾਂ ਇਸ ਦੇ ਪਿੱਛੇ ਕੋਈ ਹੋਰ ਮਕਸਦ ਸੀ।
ਇਹ ਵੀ ਪੜ੍ਹੋ- ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡਾ ਬੱਸ ਹਾਦਸਾ, 2 ਯਾਤਰੀਆਂ ਦੀ ਮੌਤ, ਕਈ ਵਾਹਨ ਚਪੇਟ 'ਚ ਆਏ
NEXT STORY