ਸੰਗਰੂਰ (ਸਿੰਗਲਾ) : ਮੈਰੀਟੋਰੀਅਸ ਸਕੂਲ ਘਾਬਦਾਂ ਵਿਖੇ ਬਣਾਏ ਗਏ ਕੋਵਿਡ ਕੇਅਰ ਸੈਂਟਰ ਤੋਂ ਅੱਜ 2 ਮਰੀਜ਼ ਸਫ਼ਲ ਇਲਾਜ ਤੋਂ ਬਾਅਦ ਆਪਣੇ ਘਰਾਂ ਨੂੰ ਪਰਤ ਗਏ ਹਨ। ਇਨ੍ਹਾਂ ਮਰੀਜ਼ਾਂ ਦੇ ਨੈਗੇਟਿਵ ਆਉਣ ਨਾਲ ਜ਼ਿਲ੍ਹੇ 'ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 88 ਤੋਂ ਘੱਟ ਕੇ 86 ਰਹਿ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ 'ਚੋਂ ਇੱਕ ਧੂਰੀ ਵਾਸੀ 72 ਸਾਲਾ ਬਜ਼ੁਰਗ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਸਰਕਾਰੀ ਬੱਸ ਰਾਹੀਂ ਸੰਗਰੂਰ ਪਹੁੰਚਿਆ ਸੀ। ਦੂਸਰਾ ਖਾਨਪੁਰ ਪਿੰਡ ਦਾ 34 ਸਾਲਾ ਵਿਅਕਤੀ ਕੈਥਲ ਤੋਂ ਕੰਬਾਈਨ ਨਾਲ ਜ਼ਿਲ੍ਹੇ 'ਚ ਪਰਤਿਆ ਸੀ। ਉਨ੍ਹਾਂ ਦੱਸਿਆ ਕਿ ਖਾਨਪੁਰ ਪਿੰਡ ਨਾਲ ਸਬੰਧਤ ਵਿਅਕਤੀ ਦੇ ਸੈਂਪਲ ਬਾਗੜੀਆਂ ਵਿਖੇ ਲਗਾਏ ਗਏ ਚੈੱਕਪੋਸਟ 'ਤੇ ਲਏ ਗਏ ਸਨ।
ਇਹ ਵੀ ਪੜ੍ਹੋ ► ਜਲੰਧਰ ਵਾਸੀਆਂ ਲਈ ਚੰਗੀ ਖਬਰ, 4 ਹੋਰ ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਨੂੰ 5 ਮਈ ਨੂੰ ਕੋਵਿਡ ਕੇਅਰ ਸੈਂਟਰ ਘਾਬਦਾਂ ਵਿਖੇ ਦਾਖ਼ਲ ਕੀਤਾ ਗਿਆ ਸੀ ਅਤੇ ਦੋ ਵਾਰ ਟੈਸਟ ਨੈਗੇਟਿਵ ਆਉਣ 'ਤੇ ਅੱਜ ਇਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਡਾਕਟਰਾਂ ਅਤੇ ਸੈਂਟਰ 'ਚ ਤੈਨਾਤ ਹੋਰ ਸਟਾਫ਼ ਵੱਲੋਂ ਇਨ੍ਹਾਂ ਨੂੰ ਘਰਾਂ 'ਚ ਲਗਾਉਣ ਲਈ ਬੂਟੇ ਦੇ ਕੇ ਰਵਾਨਾ ਕੀਤਾ ਗਿਆ। ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪਾਜ਼ੇਟਿਵ ਕੇਸਾਂ 'ਚੋਂ 39 ਹੋਰਨਾਂ ਵਿਅਕਤੀਆਂ ਦੇ ਸੈਂਪਲ ਵੀ ਟੈਸਟਿੰਗ ਲਈ ਭੇਜੇ ਗਏ ਹਨ ਅਤੇ 2 ਵਾਰ ਨੈਗੇਟਿਵ ਆਉਣ 'ਤੇ ਉਨ੍ਹਾਂ ਨੂੰ ਵੀ ਘਰ ਭੇਜ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ ► ਰਾਹਤ ਭਰੀ ਖਬਰ, ਜ਼ਿਲਾ ਪਠਾਨਕੋਟ ਦੇ ਤਿੰਨ ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ
ਸੰਗਰੂਰ ਵਾਸੀਆਂ ਨੂੰ ਕੀਤੀ ਅਪੀਲ
ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਬਾਹਰੀ ਖ਼ਾਸ ਕਰ ਕੇ ਕੋਰੋਨਾ ਪ੍ਰਭਾਵਿਤ ਇਲਾਕਿਆਂ 'ਚੋਂ ਜ਼ਿਲ੍ਹੇ 'ਚ ਪਰਤਣ ਵਾਲੇ ਵਿਅਕਤੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਰੂਰ ਸੂਚਿਤ ਕਰਨ ਤਾਂ ਜੋ ਕੋਵਿਡ-19 ਫੈਲਣ ਦੇ ਖ਼ਤਰੇ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੰਟੇਨਮੈਂਟ ਜ਼ੋਨਾਂ ਤੋਂ ਜ਼ਿਲ੍ਹੇ 'ਚ ਆਉਣ ਵਾਲੇ ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਉਣ 'ਤੇ ਹੀ ਉਨ੍ਹਾਂ ਨੂੰ ਘਰ ਇਕਾਂਤਵਾਸ 'ਚ ਭੇਜਿਆ ਜਾਵੇਗਾ।
ਇਸ ਮੌਕੇ ਸਿਵਲ ਸਰਜਨ ਡਾ. ਰਾਜ ਕੁਮਾਰ, ਐੱਸ. ਐੱਮ. ਓ. ਡਾ. ਕਿਰਪਾਲ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਿੰਦਰਪਾਲ ਸਿੰਘ ਆਦਿ ਸਾਰਾ ਨਰਸਿੰਗ ਅਤੇ ਮੈਡੀਕਲ ਸਟਾਫ਼ ਵੀ ਹਾਜ਼ਰ ਸੀ।
ਕਰੋੜਾਂ ਪੇਂਡੂ ਤੇ ਸ਼ਹਿਰੀ ਕਾਮੇ ਗਰੀਬੀ ਰੇਖਾ ਤੋਂ ਹੇਠਾਂ ਜੀਵਨ ਜਿਊਣ ਲਈ ਮਜਬੂਰ : ਡਾ. ਦਿਆਲ, ਗੋਰੀਆ
NEXT STORY