ਮੋਗਾ (ਸੰਦੀਪ)-ਜ਼ਿਲਾ ਤੇ ਐਡੀਸ਼ਨਲ ਸੈਸ਼ਨ ਜੱਜ ਮੈਡਮ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਸੋਮਵਾਰ ਨੂੰ ਚਾਰ ਸਾਲ ਪਹਿਲਾਂ ਜਾਅਲੀ ਕਰੰਸੀ ਛਾਪਣ ਅਤੇ ਲੱਖਾਂ ਦੀ ਜਾਅਲੀ ਕਰੰਸੀ ਬਰਾਮਦ ਹੋਣ ਦੇ ਮਾਮਲੇ 'ਚ ਥਾਣਾ ਬੱਧਨੀ ਕਲਾਂ ਪੁਲਸ ਨੇ ਤਿੰਨ ਲੋਕਾਂ ਨੂੰ ਨਾਮਜ਼ਦ ਕੀਤਾ ਸੀ। ਅਦਾਲਤ ਨੇ ਸੋਮਵਾਰ ਨੂੰ ਉਕਤ ਮਾਮਲੇ ਦੀ ਅੰਤਿਮ ਸੁਣਵਾਈ ਤੋਂ ਬਾਅਦ ਜਿਥੇ ਇਕ ਦੋਸ਼ੀ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ, ਉਥੇ ਹੀ ਦੋ ਦੋਸ਼ੀਆਂ ਨੂੰ 4-4 ਸਾਲ ਦੀ ਕੈਦ ਅਤੇ 20-20 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ। ਅਦਾਲਤ ਨੇ ਜੁਰਮਾਨਾ ਨਾ ਅਦਾ ਕਰਨ ਦੀ ਸੂਰਤ 'ਚ ਉਨ੍ਹਾਂ ਨੂੰ 6 ਮਹੀਨੇ ਦੀ ਹੋਰ ਕੈਦ ਕੱਟਣ ਦਾ ਵੀ ਹੁਕਮ ਸੁਣਾਇਆ। ਜਾਣਕਾਰੀ ਅਨੁਸਾਰ ਥਾਣਾ ਬੱਧਨੀ ਕਲਾਂ ਪੁਲਸ ਵੱਲੋਂ 11 ਫਰਵਰੀ, 2014 ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਕੋਠੇ ਲੋਪੋਂ ਦੇ ਇਕ ਐੱਨ. ਆਰ. ਆਈ. ਦੇ ਘਰ ਛਾਪੇਮਾਰੀ ਕਰ ਕੇ ਉਥੋਂ ਜਾਅਲੀ ਕਰੰਸੀ ਛਾਪਣ ਵਾਲੇ ਗਿਰੋਹ ਦੇ ਮੈਂਬਰਾਂ ਨੂੰ 31 ਲੱਖ 70 ਹਜ਼ਾਰ ਦੀ ਜਾਅਲੀ ਕਰੰਸੀ ਸਮੇਤ ਕਾਬੂ ਕੀਤਾ ਗਿਆ ਸੀ। ਪੁਲਸ ਵੱਲੋਂ ਇਸ ਮਾਮਲੇ 'ਚ ਸੁਖਪਾਲ ਸਿੰਘ, ਰਵੀ ਖਾਨ ਨਿਵਾਸੀ ਕੋਠੇ ਰੋਹੀ ਦੇ ਲੋਪੋਂ ਅਤੇ ਗਿਆਨ ਚੰਦ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤ ਨੇ ਇਸ ਮਾਮਲੇ 'ਚ ਸੁਖਪਾਲ ਸਿੰਘ ਅਤੇ ਰਵੀ ਖਾਨ ਨੂੰ ਸਜ਼ਾ ਅਤੇ ਗਿਆਨ ਚੰਦ ਨੂੰ ਬਰੀ ਕੀਤਾ ਹੈ।
ਸਿੱਖਿਆ ਪ੍ਰੋਵਾਈਡਰਾਂ ਨੂੰ 3 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
NEXT STORY