ਤਪਾ ਮੰਡੀ (ਸ਼ਾਮ,ਗਰਗ) : ਤਪਾ ਪੁਲਸ ਨੇ ਪਿੰਡ ਦਰਾਜ ਦੇ ਬੱਸ ਸਟੈਂਡ ’ਤੇ ਗੁੰਡਾਗਰਦੀ ਕਰਨ ਵਾਲੇ 2 ਮੁਲਜ਼ਮਾਂ ਨੂੰ ਕਾਬੂ ਕਰਨ ’ਚ ਸਫ਼ਲਤਾ ਮਿਲੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਵਿੰਦਰ ਸਿੰਘ ਅਤੇ ਜਾਂਚ ਅਧਿਕਾਰੀ ਗਿਆਨ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਰਨਾਲਾ ਸੰਦੀਪ ਮਲਿਕ ਦੇ ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਚਲਾਈ ਗਈ ਹੈ।
ਇਸ ਦੌਰਾਨ ਪੁਲਸ ਨੇ 10 ਜਨਵਰੀ, 2024 ਨੂੰ ਪਿੰਡ ਦਰਾਜ ਵਿਖੇ ਗੁੰਡਾਗਰਦੀ ਕਰਨ ਵਾਲੇ ਨਾਮਜ਼ਦ 4 ਮੁਲਜ਼ਮਾਂ ’ਚੋਂ ਕਾਬੂ ਕੀਤੇ 2 ਮੁਲਜ਼ਮਾਂ ਬਲਵਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਅਤੇ ਹਰਦੀਪ ਸਿੰਘ ਪੁੱਤਰ ਰਛਪਾਲ ਸਿੰਘ ਵਾਸੀਆਨ ਆਲੀਕੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪਿੰਡ ਦਰਾਜ ਵਿਖੇ ਗੁੰਡਾਗਰਦੀ ਕਰ ਕੇ ਦਵਿੰਦਰ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਦਰਾਜ ਦੀ ਬੱਸ ’ਚ ਕੁੱਟਮਾਰ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਸੀ।
ਜ਼ਖਮੀ ਦੇ ਬਿਆਨਾਂ ’ਤੇ 4 ਨਾਮਜ਼ਦ ਸਮੇਤ ਡੇਢ ਦਰਜਨ ਦੋਸ਼ੀਆਂ ’ਤੇ ਮਾਮਲਾ ਦਰਜ ਕਰ ਲਿਆ ਸੀ ਪਰ ਦੋਸ਼ੀ ਪੁਲਸ ਦੀ ਗ੍ਰਿਫ਼ਤ ਤੋਂ ਫ਼ਰਾਰ ਚੱਲ ਰਹੇ ਸੀ। ਪੁਲਸ ਨੇ ਉਕਤ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਗਿਆਨ ਸਿੰਘ ਨੇ ਦੱਸਿਆ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਕਾਬੂ ਕਰਨ ਲਈ ਉਨ੍ਹਾਂ ਦੇ ਠਿਕਾਨਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਵਿਧਾਇਕ ਪਠਾਣਮਾਜਰਾ ਵਲੋਂ ਘੜਾਮ ਵਿਖੇ ਵੱਡੇ ਪੱਧਰ ’ਤੇ ਮਾਤਾ ਕੌਸ਼ੱਲਿਆ ਮੰਦਰ ਦੇ ਨਿਰਮਾਣ ਦਾ ਐਲਾਨ
NEXT STORY