ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਪੁਲਸ ਵੱਲੋਂ 2 ਵੱਖ-ਵੱਖ ਥਾਵਾਂ ਤੋਂ 5 ਗ੍ਰਾਮ ਹੈਰੋਇਨ, 100 ਨਸ਼ੇ ਵਾਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਥਾਣਾ ਸਿਟੀ ਫਾਜ਼ਿਲਕਾ ਪੁਲਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਰੋਬਿਨ ਉਰਫ਼ ਇੰਦਰਪਾਲ ਵਾਸੀ ਫਾਜ਼ਿਲਕਾ ਜੋ ਕਿ ਹੈਰੋਇਨ ਪੀਣ ਅਤੇ ਵੇਚਣ ਦਾ ਆਦੀ ਹੈ ਅਤੇ ਘਰ ’ਚ ਹੈਰੋਇਨ ਸਮੇਤ ਕਾਬੂ ਆ ਸਕਦਾ ਹੈ। ਇਸ ’ਤੇ ਪੁਲਸ ਨੇ ਛਾਪੇਮਾਰੀ ਕਰ ਕੇ ਉਸ ਨੂੰ 5 ਗ੍ਰਾਮ ਹੈਰੋਇਨ, 4250 ਰੁਪਏ ਡਰੱਗ ਮਨੀ, ਇਕ ਲੈਟਰ, ਕੰਪਿਊਟਰ ਕੰਡਾ ਅਤੇ ਮੱਚੀਆਂ ਹੋਈਆਂ ਪੰਨੀਆਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਸੇ ਤਰ੍ਹਾਂ ਹੀ ਥਾਣਾ ਸਦਰ ਫਾਜ਼ਿਲਕਾ ਪੁਲਸ ਨੂੰ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਸੋਨੂੰ ਵਾਸੀ ਪਿੰਡ ਝੁੱਗੇ ਲਾਲ ਸਿੰਘ ਜੋ ਕਿ ਨਸ਼ੇ ਵਾਲੀਆਂ ਗੋਲੀਆਂ ਵੇਚਣ ਦਾ ਆਦੀ ਹੈ। ਪੁਲਸ ਨੇ ਉਸ ਨੂੰ ਦਾਣਾ ਮੰਡੀ ਲਾਧੂਕਾ ਨੂੰ ਜਾਂਦੀ ਸੜਕ ਤੋਂ 100 ਨਸ਼ੇ ਵਾਲੀਆਂ ਗੋਲੀਆਂ ਅਤੇ 8750 ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
CM ਮਾਨ ਨੇ ਅਫ਼ਸਰਾਂ ਨਾਲ ਕੀਤੀ ਅਹਿਮ ਮੀਟਿੰਗ, ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ (ਤਸਵੀਰਾਂ)
NEXT STORY