ਬਠਿੰਡਾ (ਸੁਖਵਿੰਦਰ) : ਸੀ. ਆਈ. ਏ. 2 ਪੁਲਸ ਵਲੋਂ ਕਾਰ ਸਵਾਰ ਵਿਅਕਤੀਆਂ ਸਣੇ 2 ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰਕੇ 1 ਕਿੱਲੋ 32 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਐੱਸ. ਪੀ.(ਡੀ) ਮਨੋਜ ਗੋਰਸੀ ਨੇ ਦੱਸਿਆ ਕਿ ਸੀ. ਆਈ. ਏ. 2 ਦੀ ਟੀਮ ਵਲੋਂ ਪਿੰਡ ਘੁੰਮਣ ਕਲਾਂ ਨਜ਼ਦੀਕ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਬਰੇਜਾ ਕਾਰ ਵਿਚ ਨਸ਼ਾ ਲੈ ਕੇ ਜਾ ਰਹੇ ਹਨ। ਪੁਲਸ ਵਲੋਂ ਸੂਚਨਾ ਦੇ ਆਧਾਰ 'ਤੇ ਕਾਰ ਸਵਾਰ ਰਮਨਪ੍ਰੀਤ ਸਿੰਘ ਵਾਸੀ ਜੋਗੀਪੁਰ ਪਟਿਆਲਾ ਅਤੇ ਰਣਵੀਰ ਸਿੰਘ ਵਾਸੀ ਭੈਣੀ ਬਾਘਾ ਨੂੰ ਰੋਕਿਆ ਗਿਆ।
ਪੁਲਸ ਵਲੋਂ ਕਾਰ ਦੀ ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 1 ਕਿੱਲੋ 32 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਰਮਨਪ੍ਰੀਤ ਯੂਨੀਵਰਸਿਟੀ ਦਾ ਵਿਦਿਆਰਥੀ ਹੈ ਅਤੇ ਪਟਿਆਲਾ ਤੋਂ ਹੀ ਅਫ਼ੀਮ ਲੈ ਕੇ ਆਇਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਕੋਈ ਵੀ ਮਾਮਲਾ ਦਰਜ ਨਹੀ ਹੈ। ਫਿਲਹਾਲ ਦੋਵੇਂ ਮੁਲਜ਼ਮਾਂ ਖ਼ਿਲਾਫ਼ ਥਾਣਾ ਮੌੜ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਚੋਣ ਕਮਿਸ਼ਨ ਵੱਲੋਂ ਚੋਣਾਂ ਸੰਬੰਧੀ ਆ ਗਿਆ ਹੁਕਮ
NEXT STORY