ਬਠਿੰਡਾ (ਸੁਖਵਿੰਦਰ) : ਕੋਟਫੱਤਾ ਪੁਲਸ ਵਲੋਂ ਗੈਰ-ਕਾਨੂੰਨੀ ਨਸ਼ਾ ਕਰਨ ਵਾਲੇ 2 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਵਲੋਂ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪਿੰਡ ਭਾਈ ਬਖਤੌਰ ਤੋਂ ਮੁਲਜ਼ਮ ਨਗਿੰਦਰ ਸਿੰਘ ਅਤੇ ਧਰਮਵੀਰ ਸਿੰਘ ਵਾਸੀ ਭਾਈ ਬਖਤੌਰ ਨੂੰ ਨਸ਼ੇ ਦੀ ਹਾਲਤ 'ਚ ਮੌਜੂਦ ਸੀ।
ਪੁਲਸ ਵਲੋਂ ਮੁਲਜ਼ਮਾਂ ਨੂੰ ਹਿਰਾਸਤ 'ਚ ਲੈ ਕਿ ਡੋਪ ਟੈਸਟ ਕਰਵਾਇਆ। ਰਿਪੋਰਟ ਪਾਜ਼ੇਟਿਵ ਆਉਣ 'ਤੇ ਪੁਲਸ ਵਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ ਬਾਅਦ 'ਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ।
ਤੇਜ਼ਧਾਰ ਹਥਿਆਰ ਨਾਲ ਪਤਨੀ 'ਤੇ ਹਮਲਾ, ਪਤੀ 'ਤੇ ਮਾਮਲਾ ਦਰਜ
NEXT STORY