ਬਠਿੰਡਾ (ਸੁਖਵਿੰਦਰ) : ਬੀਤੇ ਦਿਨੀ ਪਿੰਡ ਬਾਜਕ ਵਿਖੇ ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਬਜ਼ੁਰਗ ਦਾ ਕਤਲ ਕਰਨ ਵਾਲੇ 2 ਮੁਲਜ਼ਮਾਂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰਕੇ ਵਾਰਦਾਤ ਦੌਰਾਨ ਵਰਤੇ ਸੰਦ ਬਰਾਮਦ ਕੀਤੇ ਗਏ ਹਨ। ਜਾਣਕਾਰੀ ਦਿੰਦਿਆ ਐੱਸ. ਪੀ. ਜਸਮੀਤ ਸਿੰਘ ਨੇ ਦੱਸਿਆ ਕਿ 10 ਜੂਨ ਨੂੰ ਪਿੰਡ ਬਾਜਕ ਵਿਖੇ ਠੇਕੇ 'ਤੇ ਕੰਮ ਕਰਦੇ ਨੈਬ ਸਿੰਘ ਪੁੱਤਰ ਗੁਰਦਿਆਲ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਮ੍ਰਿਤਕ ਦੇ ਪੁੱਤਰ ਰਣਜੀਤ ਸਿੰਘ ਵਲੋਂ ਥਾਣਾ ਨੰਦਗੜ੍ਹ ਵਿਖੇ ਮਾਮਲਾ ਦਰਜ ਕਰਵਾਇਆ ਗਿਆ ਸੀ।
ਪੁਲਸ ਵਲੋਂ ਟੀਮ ਦਾ ਗਠਨ ਕੀਤਾ ਗਿਆ। ਇਸ ਦੌਰਾਨ ਪੁਲਸ ਵਲੋਂ ਮੁਲਜ਼ਮ ਗੋਬਿੰਦ ਸਿੰਘ ਉਰਫ਼ ਸ਼ਿੰਦਾ ਅਤੇ ਹਰਪ੍ਰੀਤ ਸਿੰਘ ਉਰਫ਼ ਜੁਗਨੂੰ ਵਾਸੀ ਨੰਦਗੜ੍ਹ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਵਲੋਂ ਪੜਤਾਲ ਦੌਰਾਨ ਮੁਲਜ਼ਮਾਂ ਵਾਸੋਂ ਇਕ ਕੁਹਾੜੀ, ਇਕ ਦਾਤਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾ ਖ਼ਿਲਾਫ਼ ਪਹਿਲਾ ਵੀ ਚੋਰੀ, ਕੁੱਟਮਾਰ ਅਤੇ ਲੁੱਟਖੋਹ ਦੇ ਮਾਮਲੇ ਦਰਜ ਹਨ। ਅਧਿਕਾਰੀਆਂ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੜਤਾਲ ਕੀਤੀ ਜਾਵੇਗੀ ਅਤੇ ਹੋਰ ਵੀ ਖ਼ੁਲਾਸੇ ਹੋਣ ਦੀ ਉਮੀਦ ਹੈ।
ਪੰਜਾਬ: 5 ਦਿਨ ਪਹਿਲਾਂ ਕੈਨੇਡਾ ਤੋਂ ਆਏ ਨੌਜਵਾਨ ਨਾਲ ਵਾਪਿਆ ਦਰਦਨਾਕ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
NEXT STORY