ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਫਿਰੋਜ਼ਪੁਰ ਛਾਉਣੀ 'ਚ ਇਕ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਜਾ ਰਹੇ ਵਾਹਨ ਚਾਲਕ ਵੱਲੋਂ 2 ਵਿਅਕਤੀਆਂ ਨੂੰ ਦਰੜ ਦਿੱਤਾ ਗਿਆ। ਇਸ ਮਾਮਲੇ ’ਚ ਥਾਣਾ ਫਿਰੋਜ਼ਪੁਰ ਛਾਉਣੀ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਜ਼ਖਮੀ ਹੋਏ ਸ਼ਿਕਾਇਤਕਰਤਾ ਮੁੱਦਈ ਸੰਦੀਪ ਸ਼ਰਮਾ ਪੁੱਤਰ ਬਲਰਾਜ ਸ਼ਰਮਾ ਵਾਸੀ ਫਿਰੋਜ਼ਪੁਰ ਛਾਉਣੀ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਦੱਸਿਆ ਹੈ ਕਿ ਬੀਤੀ ਅੱਧੀ ਰਾਤ ਨੂੰ ਵਿਕਰਮ (20) ਪੁੱਤਰ ਮਹਿੰਦਰ ਵਾਸੀ ਮਾਲ ਰੋਡ, ਫਿਰੋਜ਼ਪੁਰ ਕੈਂਟ ਅਤੇ ਕ੍ਰਿਪਾ (48) ਪੁੱਤਰ ਵਿਜੇ ਕੁਮਾਰ ਵਾਸੀ ਰਾਮਬਾਗ ਫਿਰੋਜ਼ਪੁਰ ਛਾਉਣੀ ਐਕਟਿਵਾ ਸਕੂਟਰ ’ਤੇ ਆ ਰਹੇ ਸਨ।
ਜਦੋਂ ਉਹ ਚੁੰਗੀ ਨੰਬਰ-4 ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਜਾ ਰਹੇ ਵਾਹਨ ਚਾਲਕ ਨੇ ਉਨ੍ਹਾਂ ਦੇ ਸਕੂਟਰ ਨੂੰ ਫੇਟ ਮਾਰ ਦਿੱਤੀ। ਇਸ ਹਾਦਸੇ ’ਚ ਕ੍ਰਿਪਾ ਅਤੇ ਵਿਕਰਮ ਵਾਹਨ ਦੇ ਹੇਠਾਂ ਆ ਗਏ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮੁਲਜ਼ਮ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਨਸ਼ਾ ਵੇਚਣ ਦੇ ਆਦੀ 3 ਵਿਅਕਤੀਆਂ ਨੂੰ ਪੁਲਸ ਨੇ ਕੀਤਾ ਕਾਬੂ
NEXT STORY