ਚੰਡੀਗੜ੍ਹ/ਪਟਿਆਲਾ,(ਭੁੱਲਰ): 'ਕਿਸਮਤ ਚਮਕਦੀ ਦਾ ਕੋਈ ਪਤਾ ਨਹੀਂ ਲੱਗਦਾ', ਇਹ ਗੱਲ ਜ਼ੀਰਕਪੁਰ ਦੇ ਹਰਭਗਵਾਨ ਗਿਰ ਤੇ ਪਟਿਆਲਾ ਦੇ ਅਵਤਾਰ ਸਿੰਘ 'ਤੇ ਬਿਲਕੁਲ ਢੁੱਕਦੀ ਹੈ, ਜਿਨ੍ਹਾਂ ਨੂੰ ਪੰਜਾਬ ਰਾਜ ਰਾਖੀ ਬੰਪਰ 2019 ਨੇ ਰਾਤੋਂ-ਰਾਤ ਕਰੋੜਪਤੀ ਬਣਾ ਦਿੱਤਾ ਹੈ। ਰਾਖੀ ਬੰਪਰ ਦੇ ਡੇਢ-ਡੇਢ ਕਰੋੜ ਰੁਪਏ ਦਾ ਪਹਿਲਾ ਇਨਾਮ ਹਰਭਗਵਾਨ ਗਿਰ ਤੇ ਦੂਜਾ ਇਨਾਮ ਅਵਤਾਰ ਸਿੰਘ ਦੇ ਹਿੱਸੇ ਆਇਆ ਹੈ। ਪਹਿਲੇ 2 ਇਨਾਮਾਂ 'ਚੋਂ ਇਕ ਇਨਾਮ ਜਿੱਤਣ 'ਤੇ ਬਾਗ਼ੋਬਾਗ ਨਜ਼ਰ ਆ ਰਹੇ ਪਟਿਆਲਾ ਵਾਸੀ ਅਵਤਾਰ ਸਿੰਘ ਨੇ ਦੱਸਿਆ ਕਿ ਜ਼ਿੰਦਗੀ 'ਚ ਇੰਨਾ ਵੱਡਾ ਇਨਾਮ ਜਿੱਤਣ ਬਾਰੇ ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਪਰ ਰਾਖੀ ਬੰਪਰ ਨੇ ਇਸ ਨੂੰ ਸੱਚ ਕਰ ਦਿਖਾਇਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕਰੀਬ 15 ਸਾਲਾਂ ਬਾਅਦ ਅਣਮਨੇ ਮਨ ਨਾਲ ਇਸ ਵਾਰ ਲਾਟਰੀ ਦੀ ਟਿਕਟ ਖਰੀਦੀ ਸੀ ਕਿਉਂਕਿ ਇਸ ਤੋਂ ਪਹਿਲਾਂ ਉਸ ਦਾ ਕਦੇ ਵੀ ਇਨਾਮ ਨਹੀਂ ਨਿਕਲਿਆ ਸੀ। ਖੁਸ਼ਨਸੀਬ ਜੇਤੂ ਅਵਤਾਰ ਸਿੰਘ ਨੇ ਇਨਾਮੀ ਰਾਸ਼ੀ ਲਈ ਮੰਗਲਵਾਰ ਨੂੰ ਇਥੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੂੰ ਲਾਟਰੀ ਟਿਕਟ ਤੇ ਹੋਰ ਦਸਤਾਵੇਜ਼ ਸੌਂਪੇ।
ਬੱਚਾ ਨਾ ਹੋਣ 'ਤੇ ਪਤੀ ਨੇ ਕੀਤਾ ਪਤਨੀ ਦਾ ਕਤਲ
NEXT STORY