ਬਟਾਲਾ,(ਜ.ਬ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਬਟਾਲਾ ਪੁਲਸ ਨੇ 1 ਕਿਲੋਂ 255 ਗ੍ਰਾਮ ਹੈਰੋਇਨ ਅਤੇ 135000 ਡਰੱਗ ਮਨੀ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਬਟਾਲਾ ਰਛਪਾਲ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਦੀ ਪੁਲਸ ਨੂੰ ਖਾਸ ਮੁਖਬਰ ਨੂੰ ਸੂਚਨਾ ਦਿੱਤੀ ਕਿ ਜੋਗਿੰਦਰ ਸਿੰਘ ਉਰਫ਼ ਜੱਗਾ ਸਾਬਕਾ ਸਰਪੰਚ ਪੁੱਤਰ ਰਤਨ ਸਿੰਘ ਵਾਸੀ ਪੁਰੀਆ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਉਸ ਨੇ ਭਾਰੀ ਮਾਤਰਾ ਵਿਚ ਹੈਰੋਇਨ ਲਿਆ ਕਿ ਆਪਣੇ ਘਰ ਰੱਖੀ ਹੋਈ ਹੈ, ਜੋ ਛਾਪਾ ਮਾਰਨ ਤੇ ਬਰਾਮਦ ਕੀਤੀ ਜਾ ਸਕਦੀ ਹੈ।
ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆ ਡੀ. ਐੱਸ. ਪੀ. ਬਲਬੀਰ ਸਿੰਘ ਅਤੇ ਮੁੱਖ ਅਫਸਰ ਥਾਣਾ ਸਦਰ ਨੇ ਪੁਲਸ ਪਾਰਟੀ ਸਮੇਤ ਜੋਗਿੰਦਰ ਸਿੰਘ ਨੂੰ ਉਸ ਦੇ ਘਰੋਂ ਕਾਬੂ ਕਰ ਕੇ ਬਰੀਕੀ ਨਾਲ ਪੁੱਛ-ਗਿੱਛ ਕੀਤੀ, ਉਪਰੰਤ ਉਸ ਦੀ ਹਵੇਲੀ ਵਿਚ ਖੜ੍ਹੀ ਉਸ ਦੀ ਕਾਰ ਨੰਬਰ ਪੀ.ਬੀ 18 ਡਬਲਯੂ 1832 'ਚੋਂ ਇਕ 1 ਕਿਲੋਂ ਹੈਰੋਇਨ ਅਤੇ ਘਰ 'ਚੋਂ 135000 ਡਰੱਗ ਮਨੀ ਬਰਾਮਦ ਕੀਤੀ ਅਤੇ ਉਸ ਦੇ ਘਰ ਆਏ ਭਾਣਜੇ ਸਰਵਣ ਸਿੰਘ ਪੁੱਤਰ ਸਿੰਗਾਰਾ ਸਿੰਘ ਵਾਸੀ ਮਾੜੀ ਪੰਨਵਾਂ ਕੋਲੋਂ 255 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਨੰਬਰ 199 ਜੁਰਮ 21, 61, 85 ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਸਦਰ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।
ਧਰਨਾਕਾਰੀਆਂ ’ਚ ਜੋਸ਼ ਭਰਨ ਲਈ ਹੋ ਰਹੀ ‘ਮੋਦੀ ਤੇ ਕਾਰਪੋਰੇਟਸ’ ਦੀ ਖਿਲਾਫਤ
NEXT STORY