ਸੰਗਰੂਰ (ਬੇਦੀ, ਵਿਜੈ ਕੁਮਾਰ ਸਿੰਗਲਾ) - ਸੰਗਰੂਰ ਦੀ ਪੁਲਸ ਨੇ 1 ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 2 ਪਿਸਟਲ 32 ਬੋਰ ਅਤੇ 20 ਕਾਰਤੂਸ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਸਵੱਪਨ ਸ਼ਰਮਾ ਐੱਸ.ਐੱਸ.ਪੀ. ਸੰਗਰੂਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੇ ਤਹਿਤ ਯੋਗੇਸ਼ ਸ਼ਰਮਾ ਉੱਪ ਕਪਤਾਨ ਪੁਲਸ, (ਡੀ) ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਸ: ਦੀਪਇੰਦਰ ਪਾਲ ਸਿੰਘ, ਇੰਚਾਰਜ ਕਰਾਇਮ ਬ੍ਰਾਂਚ ਸੰਗਰੂਰ, ਥਾਣੇ ਕਰਮਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਦੋਸ਼ੀ ਕੁਲਵਿੰਦਰ ਸਿੰਘ ਉਰਫ ਸੋਨੂ ਪੁੱਤਰ ਮੰਗਤ ਸਿੰਘ ਨੂੰ ਕਾਬੂ ਕਰ ਲਿਆ। ਦੋਸ਼ੀ ਖ਼ਿਲਾਫ਼ ਆਰਮਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਪੁਲਸ ਨੇ ਉਸ ਕੋਲੋ 02 ਪਿਸਟਲ, 32 ਬੋਰ ਸਮੇਤ 20 ਜਿੰਦਾ ਕਾਰਤੂਸ ਬਰਾਮਦ ਕੀਤੇ।
ਪੜ੍ਹੋ ਇਹ ਵੀ ਖ਼ਬਰ - ਵਿਆਹ ਕਰਵਾ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਦੁਖਦ ਖ਼ਬਰ ਨੇ ਘਰ ’ਚ ਪੁਆਏ ਵੈਣ
ਯੋਗੇਸ਼ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣੇਦਾਰ ਕਰਮਜੀਤ ਸਿੰਘ ਕਰਾਇਮ ਬ੍ਰਾਂਚ ਸੰਗਰੂਰ ਨੇ ਮੁਖ਼ਬਰ ਖ਼ਾਸ ਦੀ ਇਤਲਾਹ ’ਤੇ ਦੋਸ਼ੀ ਕੁਲਵਿੰਦਰ ਸਿੰਘ ਨੂੰ ਕਿਸ਼ਨਪੁਰਾ ਤੋਂ ਬੱਸ ਸਟੈਡ ਨੂੰ ਜਾਂਦੀ ਸੜਕ ਦੇ ਖੱਬੇ ਪਾਸੇ ਖਾਲੀ ਪਲਾਟਾਂ ਵਿਚੋਂ ਕਾਬੂ ਕੀਤਾ। ਉਸ ਦੇ ਹੱਥ ਵਿਚ ਫੜੇ ਝੋਲੇ ਵਿਚੋਂ 02 ਪਿਸਟਲ 32 ਬੋਰ ਸਮੇਤ 20 ਜਿੰਦਾ ਕਾਰਤੂਸ ਬਰਾਮਦ ਕੀਤੇ। ਸ਼ਰਮਾ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮਾੜੇ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸਦੇ ਤਹਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅਜਿਹੇ ਮਾੜੇ ਅਨਸਰਾਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਜੇਕਰ ਕੋਈ ਅਜਿਹੀ ਗਲਤੀ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਪਤੰਗ ਲੁੱਟਦੇ ਸਮੇਂ ਵਾਪਰੀ ਅਣਹੋਣੀ ਨੇ ਘਰ ’ਚ ਪੁਆਏ ਵੈਣ, 11 ਸਾਲਾ ਬੱਚੇ ਦੀ ਪਾਣੀ ’ਚ ਡੁੱਬਣ ਨਾਲ ਮੌਤ
ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਭਗਵੰਤ ਮਾਨ ਦਾ ਵੱਡਾ ਬਿਆਨ
NEXT STORY