ਮੁੰਬਈ (ਭਾਸ਼ਾ): ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਹੋਈ ਗੋਲ਼ੀਬਾਰੀ ਦੇ ਮਾਮਲੇ 'ਚ ਮੁੰਬਈ ਪੁਲਸ ਨੇ ਵੀਰਵਾਰ ਨੂੰ ਪੰਜਾਬ 'ਚੋਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੁਭਾਸ਼ ਚੰਦਰ (37) ਅਤੇ ਅਨੁਜ ਥਾਪਨ (32) ਨੇ 15 ਮਾਰਚ ਨੂੰ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਅਧਿਕਾਰੀ ਨੇ ਦੱਸਿਆ ਕਿ ਦੋਵਾਂ ਨੂੰ ਪੰਜਾਬ ਤੋਂ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਨੂੰ ਮੁੰਬਈ ਲਿਆਂਦਾ ਜਾ ਰਿਹਾ ਹੈ। ਇਹ ਦੋਵੇਂ ਜਲੰਧਰ ਦੇ ਰਹਿਣ ਵਾਲੇ ਸਨ।
ਇਹ ਖ਼ਬਰ ਵੀ ਪੜ੍ਹੋ - ਚੌਧਰੀ ਪਰਿਵਾਰ ਤੇ ਤਜਿੰਦਰ ਬਿੱਟੂ ਨੂੰ ਖ਼ਤਰਾ! ਕੇਂਦਰ ਸਰਕਾਰ ਨੇ ਦਿੱਤੀ Y Security
ਅਧਿਕਾਰੀ ਨੇ ਕਿਹਾ, ''ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਇੱਥੇ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਚੰਦਰਾ ਅਤੇ ਥਾਪਨ 15 ਮਾਰਚ ਨੂੰ ਪਨਵੇਲ (ਮੁੰਬਈ ਨੇੜੇ ਰਾਏਗੜ੍ਹ ਜ਼ਿਲ੍ਹੇ ਵਿਚ) ਦੋ ਦੇਸੀ ਪਿਸਤੌਲ ਅਤੇ 38 ਕਾਰਤੂਸ ਸੌਂਪਣ ਆਏ ਸਨ। ਚੰਦਰ ਅਤੇ ਥਾਪਨ ਵਾਪਸ ਆਉਣ ਤੋਂ ਤਿੰਨ ਘੰਟੇ ਪਹਿਲਾਂ ਸਾਗਰ ਪਾਲ ਅਤੇ ਵਿੱਕੀ ਗੁਪਤਾ ਨਾਲ ਪਨਵੇਲ ਵਿਚ ਰੁਕੇ ਸੀ। ਪਿਸਤੌਲ ਸੌਂਪਣ ਤੋਂ ਪਹਿਲਾਂ ਚੰਦਰ ਅਤੇ ਥਾਪਨ ਨੇ ਆਪਣੇ ਕੋਲ ਮੌਜੂਦ 40 ਗੋਲ਼ੀਆਂ ਵਿੱਚੋਂ ਦੋ ਰਾਉਂਡ ਫਾਇਰ ਕੀਤੇ ਸਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਹਥਿਆਰ ਕੰਮ ਕਰ ਰਿਹਾ ਹੈ।''
2 ਹਮਲਾਵਰਾਂ ਦੀ ਹਿਰਾਸਤ 29 ਅਪ੍ਰੈਲ ਤਕ ਵਧੀ
ਸਲਮਾਨ ਖ਼ਾਨ ਦੀ ਰਿਹਾਇਸ਼ ਦੇ ਬਾਹਰ ਗੋਲ਼ੀਬਾਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ 2 ਲੋਕਾਂ ਦੀ ਪੁਲਸ ਹਿਰਾਸਤ ਅਦਾਲਤ ਨੇ ਵੀਰਵਾਰ ਨੂੰ 29 ਅਪ੍ਰੈਲ ਤੱਕ ਵਧਾ ਦਿੱਤੀ ਹੈ। ਵਿੱਕੀ ਗੁਪਤਾ (24) ਅਤੇ ਸਾਗਰ ਪਾਲ (21) ਨੂੰ ਉਨ੍ਹਾਂ ਦੀ ਪਿਛਲੀ ਹਿਰਾਸਤ ਵੀਰਵਾਰ ਨੂੰ ਖ਼ਤਮ ਹੋਣ ਤੋਂ ਬਾਅਦ ਇੱਥੇ ਮੈਟਰੋਪੋਲੀਟਨ ਮੈਜਿਸਟ੍ਰੇਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਸ ਨੇ ਇਸ ਆਧਾਰ ’ਤੇ ਮੁਲਜ਼ਮਾਂ ਦੀ ਰਿਮਾਂਡ ’ਚ 4 ਦਿਨ ਦਾ ਵਾਧਾ ਕਰਨ ਦੀ ਅਪੀਲ ਕੀਤੀ ਕਿ ਉਨ੍ਹਾਂ ਨੂੰ ਗੋਲ਼ੀਬਾਰੀ ਦੇ ਪਿੱਛੇ ਦੇ ਮਕਸਦ ਦਾ ਪਤਾ ਲਗਾਉਣਾ ਹੈ।
ਇਹ ਖ਼ਬਰ ਵੀ ਪੜ੍ਹੋ - ਦਾਣਾ ਮੰਡੀ 'ਚ ਕਣਕ ਦੀਆਂ ਬੋਰੀਆਂ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ
ਮੁਲਜ਼ਮਾਂ ਵੱਲੋਂ ਪੇਸ਼ ਹੋਏ ਵਕੀਲ ਅਮਿਤ ਮਿਸ਼ਰਾ ਨੇ ਦਲੀਲ ਦਿੱਤੀ ਕਿ ਉਸ ਦੇ ਮੁਵੱਕਿਲ ਨੂੰ ਹੋਰ ਹਿਰਾਸਤ ਵਿਚ ਰੱਖਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਗੋਲੀਬਾਰੀ ਵਿਚ ਵਰਤਿਆ ਗਿਆ ਹਥਿਆਰ ਬਰਾਮਦ ਕਰ ਲਿਆ ਗਿਆ ਹੈ ਅਤੇ ਦੋਵੇਂ ਜਾਂਚ ਵਿਚ ਸਹਿਯੋਗ ਕਰ ਰਹੇ ਹਨ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਐੱਲ. ਐੱਸ. ਪਧੇਨ ਨੇ ਮੁਲਜ਼ਮਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਮੁੰਬਈ ਪੁਲਸ ਨੇ ਇਸ ਮਾਮਲੇ ਵਿਚ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਵੀ "ਵਾਂਟੇਡ ਮੁਲਜ਼ਮ" ਐਲਾਨਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਾਣਾ ਮੰਡੀ 'ਚ ਕਣਕ ਦੀਆਂ ਬੋਰੀਆਂ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ
NEXT STORY