ਮੁਕੇਰੀਆਂ, (ਬਲਬੀਰ)- ਮੁਕੇਰੀਆਂ-ਤਲਵਾੜਾ ਰੋਡ 'ਤੇ ਸਥਿਤ ਕਮਲੂਹ ਸਕੂਲ ਕੋਲ 2 ਮੋਟਰਸਾਈਕਲਾਂ ਦੀ ਆਪਸੀ ਟੱਕਰ 'ਚ 2 ਵਿਅਕਤੀਆਂ ਦੇ ਬੁਰੀ ਤਰ੍ਹਾਂ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਣਿਆਲ ਆਪਣੇ ਮੋਟਰਸਾਈਕਲ 'ਤੇ ਪਿੰਡ ਨੂੰ ਵਾਪਸ ਜਾ ਰਿਹਾ ਸੀ ਕਿ ਜਦੋਂ ਉਹ ਘਟਨਾ ਵਾਲੀ ਥਾਂ 'ਤੇ ਪਹੁੰਚਿਆ ਤਾਂ ਦੂਸਰੇ ਪਾਸਿਓਂ ਮੋਟਰਸਾਈਕਲ 'ਤੇ ਆ ਰਿਹਾ ਰਾਮ ਕਿਸ਼ਨ ਪੁੱਤਰ ਹੁਕਮ ਚੰਦ ਵਾਸੀ ਕੁੱਲੂਵਾਲ ਉਸ ਦੇ ਮੋਟਰਸਾਈਕਲ ਨਾਲ ਟਕਰਾ ਗਿਆ। ਦੋਨੋਂ ਹੇਠਾਂ ਡਿੱਗ ਕੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਮੁਕੇਰੀਆਂ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ।
ਕਾਂਗਰਸ ਦੇ ਜ਼ਿਲਾ ਚੇਅਰਮੈਨ ਜੱਜੀ ਵੱਲੋਂ ਚੋਣ ਮੈਦਾਨ 'ਚ ਉਤਰਨ ਦਾ ਐਲਾਨ
NEXT STORY