ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਚੋਰਾਂ ਦੇ ਹੌਂਸਲੇ ਇਸ ਕਦਰ ਬੁਲੰਦ ਹਨ ਕਿ 31 ਮਾਰਚ ਦੀ ਰਾਤ ਨੂੰ ਚੋਰਾਂ ਨੇ ਥਾਣਾ ਸਦਰ ਤੋਂ 200 ਮੀਟਰ ਦੀ ਦੂਰੀ 'ਤੇ ਸਥਿਤ ਇੱਕ ਮੈਡੀਕਲ ਸਟੋਰ ਅਤੇ ਸੁਨਿਆਰੇ ਦੀ ਦੁਕਾਨ ਦੇ ਤਾਲੇ ਤੋੜ ਕੇ ਨਗਦੀ ਅਤੇ ਗਹਿਣੇ ਲੈ ਕੇ ਫਰਾਰ ਹੋ ਗਏ ਅਤੇ ਇਸੇ ਤਰ੍ਹਾਂ ਪਿੰਡ ਆਲੇਚੱਕ ਵਿੱਚ ਵੀ ਚੋਰਾਂ ਨੇ ਬੀਤੀ ਰਾਤ ਇਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਜਿੱਥੋਂ ਚੋਰ ਤਾਲੇ ਤੋੜ ਕੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਏ। ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਣ ਵਾਲੇ ਚੋਰ ਸੀ. ਸੀ. ਟੀ. ਵੀ. ਕੈਮਰੇ ਵਿੱਚ ਵੀ ਕੈਦ ਹੋਏ ਹਨ।
ਇਹ ਵੀ ਪੜ੍ਹੋ- ਅਪ੍ਰੈਲ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਥਾਣਾ ਸਦਰ ਤੋਂ ਕੁਝ ਦੂਰੀ ਤੇ ਸਥਿਤ ਗੋਲਡੀ ਸੁਨਿਆਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੀ ਦੁਕਾਨ ਦੇ ਤਾਲੇ ਤੋੜ ਕੇ ਤਿੰਨ ਚੋਰਾਂ ਵੱਲੋਂ 45 ਹਾਜ਼ਰ ਦੀ ਨਗਦੀ ਅਤੇ ਚਾਂਦੀ ਦੇ ਗਹਿਣੇ ਚੋਰੀ ਕੀਤੇ ਗਏ ਹਨ ਅਤੇ ਉਨ੍ਹਾਂ ਦੀ ਦੁਕਾਨ ਦਾ ਤਾਲਾ ਨਾਲ ਦੇ ਘਰ ਨੂੰ ਲਗਾ ਦਿੱਤਾ ਤਾਂ ਜੋ ਘਰੋ ਕੋਈ ਬਾਹਰ ਨਾ ਨਿਕਲ ਸਕੇ ਅਤੇ ਆਸ-ਪਾਸ ਦੀਆਂ ਦੁਕਾਨਾਂ ਦੇ ਬਲੱਬ ਵੀ ਤੋੜ ਦਿੱਤੇ ਤਾਂ ਜੋ ਕੋਈ ਉਨ੍ਹਾਂ ਨੂੰ ਪਹਿਚਾਣ ਨਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਪੇਪਰ ਦੇ ਕੇ ਪਰਤ ਰਹੇ 10ਵੀਂ ਦੇ 2 ਵਿਦਿਆਰਥੀਆਂ ਦੀ ਮੌਤ
ਚੋਰ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਫੜ ਕੇ ਬਾਹਰ ਸੜਕਾਂ 'ਤੇ ਘੁੰਮਦੇ ਹੋਏ ਨਜ਼ਰ ਆਏ ਅਤੇ ਥਾਣਾ ਸਦਰ ਦੇ ਨਜ਼ਦੀਕ ਹੀ ਰਾਤ ਨੂੰ ਹੀ ਇੱਕ ਮੈਡੀਕਲ ਸਟੋਰ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਜਿਸ ਦੇ ਤਾਲੇ ਤੋੜ ਕੇ 60 ਹਜ਼ਾਰ ਰੁਪਏ ਦੀ ਨਗਦੀ ਚੋਰੀ ਕੀਤੀ ਗਈ ਅਤੇ ਜਾਂਦੇ ਹੋਏ ਸੀ. ਸੀ. ਟੀ. ਵੀ. ਕੈਮਰਿਆਂ ਦਾ ਡੀਵੀਆਰ ਵੀ ਆਪਣੇ ਨਾਲ ਲੈ ਗਏ। ਇਸੇ ਤਰ੍ਹਾਂ ਪਿੰਡ ਆਲੇਚੱਕ ਵਿੱਚ ਵੀ ਬੀਤੀ ਰਾਤ ਚੋਰਾਂ ਨੇ ਇੱਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਜਿਸ ਵਿੱਚੋਂ 13 ਹਜ਼ਾਰ ਰੁਪਏ ਦੀ ਨਗਦੀ ਅਤੇ 2 ਲੱਖ ਰੁਪਏ ਦੇ ਗਹਿਣੇ ਲੈ ਕੇ ਫਰਾਰ ਹੋ ਗਏ। ਇਨ੍ਹਾਂ ਵਾਰਦਾਤਾਂ ਤੋਂ ਬਾਅਦ ਆਸ ਪਾਸ ਦੇ ਦੁਕਾਨਦਾਰਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਕਿਉਂਕਿ ਥਾਣਾ ਸਦਰ ਦੇ ਆਲੇ ਦੁਆਲੇ ਹੀ ਇਹ ਚੋਰੀਆਂ ਕੀਤੀਆਂ ਗਈਆਂ ਹਨ ਜਿਸ ਤੋਂ ਲੱਗ ਰਿਹਾ ਹੈ ਕਿ ਚੋਰਾਂ ਦੇ ਮਨਾਂ ਵਿੱਚ ਪੁਲਸ ਦਾ ਕੋਈ ਵੀ ਖੌਫ ਨਹੀਂ ਹੈ।
ਇਹ ਵੀ ਪੜ੍ਹੋ- ਸ਼ਰਮਨਾਕ ਹੋਇਆ ਪੰਜਾਬ: ਕਲਯੁਗੀ ਪਿਓ ਨੇ ਆਪਣੀ ਮਾਸੂਮ ਧੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਾਰਡ ਨੂੰ ਧੱਕਾ ਮਾਰ ਕੇ ਭੱਜੇ ਕੈਦੀ ਨੇ ਲਾਈ ਮੌਤ ਗਲ ਪਰ...
NEXT STORY