ਅੰਮ੍ਰਿਤਸਰ/ਚੰਡੀਗੜ੍ਹ/ਜਲੰਧਰ (ਸੰਜੀਵ, ਅੰਕੁਰ, ਧਵਨ) - ਪੰਜਾਬ ਦੇ ਖੁਫ਼ੀਆ ਵਿਭਾਗ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸਰਹੱਦ ਪਾਰ ਪਾਕਿਸਤਾਨ ਤੋਂ ਹੋ ਰਹੀ ਹੈਰੋਇਨ ਸਮੱਗਲਿੰਗ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਇੰਦਰਜੀਤ ਸਿੰਘ ਅਤੇ ਰਵਿੰਦਰ ਸ਼ਰਮਾ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 7 ਕਿਲੋ ਹੈਰੋਇਨ, ਇਕ ਕਾਰ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ, ਜਿਸ ਨੂੰ ਡਲਿਵਰੀ ਲਈ ਵਰਤਿਆ ਜਾਂਦਾ ਸੀ।
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਇਨਪੁਟ ਮਿਲੀ ਸੀ ਕਿ ਦੋਵੇਂ ਸਮੱਗਲਰ ਹੈਰੋਇਨ ਦੀ ਵੱਡੀ ਖੇਪ ਦੀ ਡਲਿਵਰੀ ਲਈ ਝਬਾਲ ਰੋਡ ਵੱਲ ਜਾ ਰਹੇ ਹਨ। ਇਸ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਜਾਲ ਵਿਛਾ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਦਾਲਤ ਦੇ ਹੁਕਮਾਂ ਅਨੁਸਾਰ ਪੁਲਸ ਰਿਮਾਂਡ ’ਤੇ ਲਿਆ ਹੈ।
ਸ਼ਿਵ ਸੈਨਾ ਵਾਲੇ ਨਿਸ਼ਾਂਤ ਸ਼ਰਮਾ ਦੇ ਗੰਨਮੈਨ ਨੂੰ ਲੱਗੀ ਗੋਲੀ
NEXT STORY