ਮੋਗਾ, (ਆਜ਼ਾਦ)- ਜ਼ਿਲਾ ਪੁਲਸ ਮੁਖੀ ਰਾਜਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਮੋਗਾ ਪੁਲਸ ਨੇ ਲੱਖਾਂ ਰੁਪਏ ਮੁੱਲ ਦੀ ਸ਼ਰਾਬ ਸਮੇਤ ਉਕਤ ਮਾਮਲੇ 'ਚ ਦੋ ਨੂੰ ਕਾਬੂ ਕੀਤਾ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ।
ਕੀ ਹੋਈ ਪੁਲਸ ਕਾਰਵਾਈ ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਥਾਣਾ ਮਹਿਣਾ ਦੇ ਮੁਖੀ ਇੰਸਪੈਕਟਰ ਪਲਵਿੰਦਰ ਸਿੰਘ ਨੇ ਕਿਹਾ ਕਿ ਬਰਾਮਦ ਕੀਤੀ ਗਈ ਸ਼ਰਾਬ ਦੀ ਕੀਮਤ ਲੱਖਾਂ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਕਤ ਸ਼ਰਾਬ ਬਾਹਰੋਂ ਲਿਆ ਕੇ ਜਮ੍ਹਾ ਕੀਤੀ ਗਈ ਸੀ, ਉਨ੍ਹਾਂ ਇਹ ਵੀ ਕਿਹਾ ਕਿ ਪਤਾ ਲੱਗਾ ਕਿ ਉਕਤ ਕੋਠੀ ਦਾ ਮਾਲਕ ਸੁਰਿੰਦਰਪਾਲ ਸਿੰਘ ਹੈ ਅਤੇ ਉਸ ਨੇ ਕੁੱਝ ਮਹੀਨੇ ਪਹਿਲਾਂ ਉਕਤ ਕੋਠੀ ਗੁਰਦੇਵ ਸਿੰਘ ਨੂੰ ਕਿਰਾਏ 'ਤੇ ਦਿੱਤੀ ਹੋਈ ਸੀ ਅਤੇ ਦੋਵਾਂ ਦੀ ਮਿਲੀਭੁਗਤ ਨਾਲ ਸ਼ਰਾਬ ਸਮੱਗਲਿੰਗ ਦਾ ਧੰਦਾ ਚੱਲ ਰਿਹਾ ਸੀ। ਪੁਲਸ ਵੱਲੋਂ ਸੁਰਿੰਦਰਪਾਲ ਸਿੰਘ ਅਤੇ ਗੁਰਦੇਵ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁੱਛਗਿੱਛ ਸਮੇਂ ਹਰ ਵੀ ਕਈ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।
ਕਿਵੇਂ ਹੋਈ ਸ਼ਰਾਬ ਬਰਾਮਦ
ਜ਼ਿਲਾ ਪੁਲਸ ਮੁਖੀ ਰਾਜਜੀਤ ਸਿੰਘ ਹੁੰਦਲ ਨੇ ਕਿਹਾ ਕਿ ਮੋਗਾ ਜ਼ਿਲੇ 'ਚ ਸ਼ਰਾਬ ਸਮੱਗਲਿੰਗ ਦਾ ਧੰਦਾ ਕਰਨ ਵਾਲਿਆਂ ਖਿਲਾਫ ਪਿਛਲੇ ਲੰਮੇ ਸਮੇਂ ਤੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਥਾਣਾ ਮਹਿਣਾ ਦੇ ਮੁਖੀ ਇੰਸਪੈਕਟਰ ਪਲਵਿੰਦਰ ਸਿੰਘ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਸੁਰਿੰਦਰ ਪਾਲ ਸਿੰਘ ਨਿਵਾਸੀ ਮਹਿਣਾ, ਜੋ ਬਿਜਲੀ ਬੋਰਡ 'ਚ ਮੁਲਾਜ਼ਮ ਹੈ ਅਤੇ ਗੁਰਦੇਵ ਸਿੰਘ ਨਿਵਾਸੀ ਫਰੀਦਕੋਟ ਰੱਬ ਨਗਰ ਮੋਗਾ 'ਚ ਨਾਜਾਇਜ਼ ਸ਼ਰਾਬ ਸਮੱਗਲਿੰਗ ਦਾ ਧੰਦਾ ਕਰਦੇ ਹਨ ਅਤੇ ਉਨ੍ਹਾਂ ਆਪਣੀ ਕੋਠੀ 'ਚ ਭਾਰੀ ਮਾਤਰਾ 'ਚ ਸ਼ਰਾਬ ਜਮ੍ਹਾ ਕਰ ਰੱਖੀ ਹੈ, ਜਿਸ 'ਤੇ ਥਾਣਾ ਮੁਖੀ ਨੇ ਪੁਲਸ ਪਾਰਟੀ ਅਤੇ ਸ਼ਰਾਬ ਠੇਕੇਦਾਰਾਂ ਨੂੰ ਨਾਲ ਲੈ ਕੇ ਦੱਸੀ ਗਈ ਕੋਠੀ 'ਚ ਛਾਪੇਮਾਰੀ ਕਰ ਕੇ ਸੁਰਿੰਦਰ ਪਾਲ ਸਿੰਘ ਤੇ ਗੁਰਦੇਵ ਸਿੰਘ ਨੂੰ ਜਾ ਦਬੋਚਿਆ ਅਤੇ ਕੋਠੀ ਦੇ ਕਮਰਿਆਂ ਦੀ ਤਲਾਸ਼ੀ ਲੈਣ 'ਤੇ ਉਥੋਂ 323 ਪੇਟੀਆਂ ਸ਼ਰਾਬ ਬਰਾਮਦ ਹੋਈ।
ਪੰਜਾਬੀ ਭਾਸ਼ਾ ਦੇ ਵਿਕਾਸ ਦੀ ਲਹਿਰ ਨੂੰ ਡਟਵੀਂ ਹੱਲਾਸ਼ੇਰੀ ਦੀ ਲੋੜ
NEXT STORY