ਭੋਗਪੁਰ, (ਜ.ਬ.)- ਭੋਗਪੁਰ ਪੁਲਸ ਨੇ ਵੱਖ-ਵੱਖ ਮਾਮਲਿਆਂ 'ਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਪਰਮਜੀਤ ਸਿੰਘ ਨੇ ਆਪਣੇ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਆਦਮਪੁਰ ਸਾਈਡ ਤੋਂ ਬੱਸ ਅੱਡੇ ਨਜ਼ਦੀਕ ਇਕ ਵਿਅਕਤੀ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 8 ਨਸ਼ੀਲੇ ਟੀਕੇ, 120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਮੁਲਜ਼ਮ ਦੀ ਪਛਾਣ ਪਰਵੀਨ ਕੁਮਾਰ ਉਰਫ਼ ਕਾਲਾ ਪੁੱਤਰ ਸ਼ਾਮ ਲਾਲ ਵਾਸੀ ਪਿੰਡ ਖੋਜਕੀਪੁਰ ਥਾਣਾ ਭੋਗਪੁਰ ਵਜੋਂ ਹੋਈ ਹੈ। ਇਸ ਤੋਂ ਇਲਾਵਾ ਏ. ਐੱਸ. ਆਈ. ਬਲਵੀਰ ਸਿੰਘ ਨੇ ਪਿੰਡ ਸੱਗਰਾਂਵਾਲੀ ਨੇੜਿਓਂ ਐਕਟਿਵਾ 'ਤੇ ਆ ਰਹੇ ਇਕ ਵਿਅਕਤੀ ਨੂੰ ਰੋਕ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 400 ਨਸ਼ੀਲੀਆਂ ਗੋਲੀਆਂ ਬਿਨਾਂ ਮਾਰਕਾ ਬਰਾਮਦ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ। ਦੋਸ਼ੀ ਦੀ ਪਛਾਣ ਰਵਿੰਦਰ ਸਿੰਘ ਉਰਫ਼ ਬਿੰਦੀ ਪੁੱਤਰ ਮਹਿੰਦਰ ਸਿੰਘ ਵਾਸੀ ਲੜੋਆ ਥਾਣਾ ਭੋਗਪੁਰ ਵਜੋਂ ਹੋਈ ਹੈ।
ਇਸ ਤੋਂ ਇਲਾਵਾ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਵਾਰਡ ਨੰਬਰ 1 ਭੋਗਪੁਰ ਦੇ ਘਰ ਰੇਡ ਕੀਤੀ ਤਾਂ ਉਸ ਦੇ ਘਰੋਂ 50 ਗ੍ਰਾਮ ਅਫ਼ੀਮ, 1 ਕਿਲੋ 500 ਗ੍ਰਾਮ ਡੋਡੇ, 110 ਕੈਪਸੂਲ ਰੰਗ ਲਾਲ ਤੇ 400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਪਰ ਮੁਲਜ਼ਮ ਅਜੇ ਤਕ ਪੁਲਸ ਅੜਿੱਕੇ ਨਹੀਂ ਚੜ੍ਹ ਸਕਿਆ। ਪੁਲਸ ਨੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਤੇਜ਼ ਰਫਤਾਰ ਬੱਸ ਨੇ ਪੈਦਲ ਜਾ ਰਹੀ ਔਰਤ ਨੂੰ ਕੁਚਲਿਆ, ਮੌਤ
NEXT STORY