ਫਗਵਾੜਾ (ਜਲੋਟਾ) : ਪਿੰਡ ਪਾਂਸ਼ਟਾ ਦੇ ਮਾਡਲ ਟਾਊਨ ਇਲਾਕੇ ’ਚ ਲੱਕੜ ਦੇ ਵਪਾਰੀ ਸਤਪਾਲ ਪੁੱਤਰ ਬ੍ਰਿਜ ਲਾਲ ਵਾਸੀ ਪਾਂਸ਼ਟਾ ’ਤੇ ਦੋ ਨੌਜਵਾਨਾਂ ਵੱਲੋਂ ਗੋਲੀ ਚਲਾਉਣ ਦੇ ਮਾਮਲੇ ’ਚ ਸ਼ਾਮਲ ਦੋਵੇਂ ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਇਨਾਂ ਦੇ ਕਬਜ਼ੇ ’ਚੋਂ ਇਕ ਦੇਸੀ ਪਿਸਤੌਲ, ਤਿੰਨ ਜਿੰਦਾ ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਅਹਿਮ ਖ਼ਬਰ : ਰਾਖਵੇਂਕਰਨ ਸਬੰਧੀ ਡਾ. ਬਲਜੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਦਿੱਤੀਆਂ ਹਦਾਇਤਾਂ
ਗੱਲਬਾਤ ਕਰਦਿਆਂ ਥਾਣਾ ਰਾਵਲਪਿੰਡੀ ਦੇ ਐੱਸ. ਐੱਚ. ਓ. ਇੰਸਪੈਕਟਰ ਜਤਿੰਦਰ ਕੁਮਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੋਪਾਲ ਪੁੱਤਰ ਹੰਸਰਾਜ ਅਤੇ ਸਾਹਿਲ ਪੁੱਤਰ ਮਨਦੀਪ ਕੁਮਾਰ ਦੋਵੇਂ ਵਾਸੀ ਪਿੰਡ ਪਾਂਸ਼ਟਾ ਥਾਣਾ ਰਾਵਲਪਿੰਡੀ ਨੇ ਦੇਸੀ ਪਿਸਤੌਲ ਨਾਲ ਦੁਕਾਨਦਾਰ ਸਤਪਾਲ ’ਤੇ ਗੋਲੀ ਚਲਾਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਗੋਪਾਲ ਅਤੇ ਸਾਹਿਲ ਦੇ ਹੱਥੋਂ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਦੁਕਾਨਦਾਰ ਸਤਪਾਲ ਦੀ ਇਨਾਂ ਨਾਲ ਪੁਰਾਣੀ ਦੁਸ਼ਮਣੀ ਸੀ, ਜਿਸ ਦੀ ਰੰਜਿਸ਼ ਰੱਖਦੇ ਹੋਏ ਮੁਲਜ਼ਮਾਂ ਨੇ ਉਸ ’ਤੇ ਗੋਲੀ ਚਲਾ ਦਿੱਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਚ ਪੇਸ਼ ਕਰਨ ਤੋਂ ਬਾਅਦ ਪੁਲਸ ਨੇ ਇਨਾਂ ਨੂੰ 3 ਦਿਨਾਂ ਦੇ ਪੁਲਸ ਰਿਮਾਂਡ ’ਤੇ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਘਰ 'ਚ ਚਲਾਏ ਜਾ ਰਹੇ ਫਿਜ਼ੀਓਥੈਰੇਪੀ ਸੈਂਟਰ 'ਚ ਫਟੇ 2 ਸਿਲੰਡਰ, ਅੱਗ ਬੁਝਾਉਂਦਿਆਂ 4 ਵਲੰਟੀਅਰ ਝੁਲਸੇ
ਐੱਸ. ਐੱਚ. ਓ. ਜਤਿੰਦਰ ਕੁਮਾਰ ਸਿੰਘ ਨੇ ਦੱਸਿਆ ਕਿ ਪੁਲਸ ਇਸ ਗੱਲ ਦੀ ਜਾਂਚ ਕਰੇਗੀ ਕਿ ਮੁਲਜ਼ਮਾਂ ਨੇ ਦੇਸੀ ਪਿਸਤੌਲ ਅਤੇ ਕਾਰਤੂਸ ਕਿਸ ਕੋਲੋਂ ਅਤੇ ਕਿੱਥੋਂ ਪ੍ਰਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਗੋਲੀ ਲਗਣ ਨਾਲ ਜ਼ਖਮੀ ਹੋਏ ਦੁਕਾਨਦਾਰ ਸਤਪਾਲ ਦੇ ਬਿਆਨ ’ਤੇ ਥਾਣਾ ਰਾਵਲਪਿੰਡੀ ਵਿਖੇ ਧਾਰਾ 307, 341, 506, 34 ਅਤੇ 25-54-59 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਨੌਜਵਾਨ ਨੇ ਜਨਮ ਦਿਨ ਤੋਂ ਇਕ ਦਿਨ ਪਹਿਲਾਂ ਚੁੱਕਿਆ ਖ਼ੌਫ਼ਨਾਕ ਕਦਮ, ਪਰਿਵਾਰ ਨੇ ਲਾਏ ਇਹ ਦੋਸ਼
NEXT STORY