ਗੜ੍ਹਸ਼ੰਕਰ/ਮਾਹਿਲਪੁਰ (ਭਾਰਦਵਾਜ, ਜਸਵੀਰ)- ਸ਼ਹੀਦਾਂ ਰੋਡ ਮਾਹਿਲਪੁਰ ਵਿਖੇ ਇਕ ਕੱਪੜੇ ਦੀ ਦੁਕਾਨ ’ਤੇ ਫਾਇਰਿੰਗ ਕਰਕੇ ਦੁਕਾਨ ਮਾਲਕ ਨੂੰ ਗੰਭੀਰ ਜ਼ਖ਼ਮੀ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਕਾਰਵਾਈ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ. ਐੱਸ. ਪੀ. ਗੜ੍ਹਸ਼ੰਕਰ ਭਾਰਤ ਭੂਸ਼ਨ ਦੀਆਂ ਹਦਾਇਤਾਂ ਮੁਤਾਬਕ ਥਾਣਾ ਮਾਹਿਲਪੁਰ ਦੇ ਮੁੱਖ ਅਫ਼ਸਰ ਇੰਸਪੈਕਟਰ ਰਮਨਦੀਪ ਕੌਰ ਦੀ ਦੇਖ-ਰੇਖ ਹੇਠ ਅੰਜਾਮ ਦਿੱਤੀ ਗਈ।
ਜਾਣਕਾਰੀ ਮੁਤਾਬਕ 18 ਸਤੰਬਰ ਨੂੰ ਸ਼ਾਮ ਕਰੀਬ 7 ਵਜੇ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਸ਼ਹੀਦਾਂ ਰੋਡ ਮਾਹਿਲਪੁਰ ਵਿਖੇ ਇਕ ਕੱਪੜੇ ਦੀ ਦੁਕਾਨ ਦੇ ਅੰਦਰ ਦਾਖ਼ਲ ਹੋ ਕੇ ਦੁਕਾਨ ਮਾਲਕ ਜਸਵੀਰ ਚੰਦ ਪੁੱਤਰ ਯੋਗ ਰਾਜ, ਵਾਸੀ ਗੱਜਰ ’ਤੇ ਫਾਇਰਿੰਗ ਕਰ ਦਿੱਤੀ ਸੀ। ਇਸ ਹਮਲੇ 'ਚ ਦੁਕਾਨ ਮਾਲਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਸੀ। ਦੁਕਾਨ ਮਾਲਕ ਦੇ ਬਿਆਨਾਂ ’ਤੇ ਥਾਣਾ ਮਾਹਿਲਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
ਦੌਰਾਨੇ ਤਫ਼ਤੀਸ਼ ਪੁਲਸ ਨੇ ਟੈਕਨੀਕਲ ਸੋਰਸ ਅਤੇ ਖ਼ੁਫ਼ੀਆ ਨੈੱਟਵਰਕ ਦੀ ਮਦਦ ਨਾਲ ਵਾਰਦਾਤ ਨੂੰ ਟਰੇਸ ਕਰਦਿਆਂ ਹਮਲਾਵਰਾਂ ਦੀ ਪਛਾਣ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਮਨਜੋਤ ਸਿੰਘ ਉਰਫ਼ ਜੋਤਾ ਪੁੱਤਰ ਸੁਰਜੀਤ ਸਿੰਘ, ਵਾਸੀ ਬਿਹਾਲਾ, ਥਾਣਾ ਚੱਬੇਵਾਲ, ਜ਼ਿਲਾ ਹੁਸ਼ਿਆਰਪੁਰ ਤੇ ਸਾਹਿਲ ਉਰਫ਼ ਸ਼ੈਲੀ ਪੁੱਤਰ ਰਾਜ ਕੁਮਾਰ, ਵਾਸੀ ਜੱਟਪੁਰ, ਥਾਣਾ ਚੱਬੇਵਾਲ, ਜ਼ਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: 15 ਨਵੰਬਰ ਨੂੰ ਹੋਵੇਗੀ ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ, ਪਰਿਵਾਰ ਨੇ ਸਾਂਝੀ ਕੀਤੀ ਸਾਰੀ ਜਾਣਕਾਰੀ
ਪੁਲਸ ਨੇ ਮੁਲਜ਼ਮ ਮਨਜੋਤ ਸਿੰਘ ਉਰਫ਼ ਜੋਤਾ ਦੇ ਕਬਜ਼ੇ ’ਚੋਂ ਇਕ 30 ਬੋਰ ਪਿਸਤੌਲ ਸਮੇਤ ਮੈਗਜ਼ੀਨ (ਮੇਡ ਇੰਨ ਇਟਲੀ) ਅਤੇ 4 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦਾ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਜਾਬ: ਦੀਵਾਲੀ ਦੀ ਰਾਤ ਪਸਰਿਆ ਮਾਤਮ! ਪਟਾਕੇ ਦੇ ਧਮਾਕੇ ਦੌਰਾਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ ਲੱਤ-ਮੁੱਕੇ, ਵੀਡੀਓ ਵਾਇਰਲ
NEXT STORY