ਮੋਹਾਲੀ, (ਰਾਣਾ)— ਮੋਹਾਲੀ ਵਿਜੀਲੈਂਸ ਨੂੰ ਇਕ ਵੱਡੀ ਕਾਮਯਾਬੀ ਮਿਲੀ ਹੈ ਜਿਸ ਦੀ ਸ਼ੁਰੂਆਤ ਉਨ੍ਹਾਂ ਨੇ 2020 ਦੀ ਪਹਿਲੀ ਐੱਫ. ਆਈ. ਆਰ. ਤੋਂ ਕੀਤੀ ਹੈ। ਵਿਜੀਲੈਂਸ ਨੇ ਰਾਜਪੁਰਾ ਅਤੇ ਬਨੂੜ ਦੇ 2 ਤਹਿਸੀਲਦਾਰਾਂ ਨੂੰ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਖਿਲਾਫ ਵਿਜੀਲੈਂਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਦੋਵਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਮੋਹਾਲੀ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਦੋਵਾਂ ਦੀ ਪਛਾਣ ਰਾਜਪੁਰਾ ਦੇ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਅਤੇ ਬਨੂੜ ਦੇ ਨਾਇਬ ਤਹਿਸੀਲਦਾਰ ਰੁਪਿੰਦਰ ਕੁਮਾਰ ਦੇ ਰੂਪ 'ਚ ਹੋਈ ਹੈ।
2 ਲੱਖ ਕੈਸ਼ ਅਤੇ 8 ਲੱਖ ਦੇ ਚੈੱਕ ਦੀ ਕੀਤੀ ਮੰਗ
ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਜਦੋਂ ਸ਼ਿਕਾਇਤਕਰਤਾ ਤਹਿਸੀਲਦਾਰ ਹਰਨੇਕ ਸਿੰਘ ਕੋਲ ਗਿਆ ਸੀ ਤਾਂ ਉਸ ਨੇ ਉਸ ਨੂੰ ਕਿਹਾ ਸੀ ਕਿ ਉਸ ਕੋਲ ਅਜੇ ਇੰਨੇ ਪੈਸੇ ਨਹੀਂ ਹਨ, ਜਿਸ ਤੋਂ ਬਾਅਦ ਨਾਇਬ ਤਹਿਸੀਲਦਾਰ ਨੇ ਉਸ ਨੂੰ ਕਿਹਾ ਕਿ 2 ਲੱਖ ਉਸ ਨੂੰ ਕੈਸ਼ ਦੇ ਅਤੇ 8 ਲੱਖ ਦਾ ਉਸ ਨੂੰ ਸੈਲਫ ਦਾ ਚੈੱਕ ਕੱਟ ਕੇ ਦੇਵੇ।
ਸੰਗਤ ਨਾਲ ਭਰੇ ਟਰੱਕ ਨਾਲ ਵਾਪਰਿਆ ਹਾਦਸਾ
NEXT STORY