ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਦੀਨਾਨਗਰ ਦੀ ਸਰਫਾਂ ਗਲੀ ਚੋਂ ਦਿਨ ਦਿਹਾੜੇ 2 ਚੋਰਾਂ ਵੱਲੋ ਇੱਕ ਸਪਲੈਂਡਰ ਮੋਟਰਸਾਈਕਲ ਚੋਰੀ ਕੀਤਾ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਟਰਸਾਈਕਲ ਦੇ ਮਾਲਕ ਸਤਪਾਲ ਸੈਣੀ ਨੇ ਦੱਸਿਆ ਕਿ ਉਹ ਸਵੇਰੇ 10 ਵਜੇ ਦੇ ਕਰੀਬ ਮੋਟਰਸਾਈਕਲ ਨੂੰ ਆਪਣੇ ਘਰ ਦੇ ਬਾਹਰ ਖੜ੍ਹਾ ਕਰਕੇ ਘਰ ਦੇ ਅੰਦਰ ਚਲਾ ਗਿਆ। ਜਦੋਂ ਦੁਪਹਿਰ 3.45 ਵਜੇ ਉਨ੍ਹਾਂ ਬਾਹਰ ਆ ਕੇ ਦੇਖਿਆ ਤਾਂ ਉਨ੍ਹਾਂ ਦਾ ਮੋਟਰਸਾਈਕਲ ਗਾਇਬ ਸੀ। ਉਨ੍ਹਾਂ ਆਪਣੇ ਘਰ ਦੇ ਬਾਹਰ ਲੱਗੇ ਕੈਮਰੇ ਚੈਕ ਕੀਤੇ ਤਾਂ ਉਸ ਵਿੱਚ ਦੇਖਿਆ ਕਿ 2 ਨੌਜਵਾਨ ਜਿਨ੍ਹਾਂ ਨੇ ਮੂੰਹ 'ਤੇ ਰੁਮਾਲ ਬੰਨ੍ਹੇ ਹੋਏ ਸਨ ਦੁਪਹਿਰ 3 ਵੱਜ ਕੇ 4 ਮਿੰਟ 'ਤੇ ਉਨ੍ਹਾਂ ਦੇ ਮੋਟਰਸਾਈਕਲ ਦਾ ਲਾਕ ਖੋਲ ਕੇ ਉਸ ਨੂੰ ਚੋਰੀ ਕਰਕੇ ਲੈ ਗਏ ਹਨ। ਦੋਨਾਂ ਮੋਟਰਸਾਈਕਲ ਚੋਰਾਂ ਦੀਆਂ ਤਸਵੀਰਾਂ ਕੈਮਰੇ ਵਿੱਚ ਕੈਦ ਹੋ ਗਈ ਹਨ। ਪੀੜਤ ਨੇ ਦੱਸਿਆ ਕਿ ਮੋਟਰਸਾਈਕਲ ਚੋਰੀ ਸਬੰਧੀਂ ਉਨ੍ਹਾਂ ਦੀਨਾਨਗਰ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।
ਇਹ ਵੀ ਪੜ੍ਹੋ- ਕੈਨੇਡਾ ਸੜਕ ਹਾਦਸੇ 'ਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਵਿਅਕਤੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖੇਤਾਂ ’ਚ ਅੱਗ ਲੱਗਣ ਕਾਰਨ ਕਿਸਾਨ ਦੀ 35 ਟਰਾਲੀਆਂ ਤੂੜੀ ਸੜ ਕੇ ਸੁਆਹ, ਕਬਾੜੀਏ ਨੂੰ ਵੀ ਹੋਇਆ ਲੱਖਾਂ ਦਾ ਨੁਕਸਾਨ
NEXT STORY